ਸ਼ੇਰੇ ਏ ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦਾ ਬਰਸੀ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਚੰਡੀਗੜ੍ਹ ਪੰਜਾਬ

ਸ਼ੇਰੇ ਏ ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦਾ ਬਰਸੀ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ


ਮੁਹਾਲੀ 4 ਜੁਲਾਈ ,ਬੋਲੇ ਪੰਜਾਬ ਬਿਊਰੋ :

ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਖਾਲਸਾ ਰਾਜ ਦੀ ਸਥਾਪਨਾ ਕਰਨ ਵਾਲੇ ਸ਼ੇਰੇ ਏ ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦਾ ਬਰਸੀ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ । ਇਸ ਸਬੰਧ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ  । ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ । ਇਸ ਧਾਰਮਿਕ ਸਮਾਗਮ ਵਿੱਚ ਭਾਈ ਜਸਵੰਤ ਸਿੰਘ ਬੈਂਸ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਦੇ ਢਾਡੀ ਜੱਥੇ ਨੇ ਸ਼ੇਰੇ ਏ ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੁਆਰਾ ਸਿੱਖਾਂ ਦੀਆਂ ਬਾਰਾਂ ਮਿਸਲਾਂ ਨੂੰ ਇਕੱਠਿਆਂ ਕਰਕੇ ਕਸ਼ਮੀਰ ਤੋਂ ਲੈ ਕੇ ਅਫਗਾਨੀਸਤਾਨ ਤੱਕ ਸਿੱਖ ਰਾਜ ਦਾ ਕੇਸਰੀ ਪਰਚਮ ਲਹਿਰਾਉਣ ਦਾ ਪੂਰਾ ਪ੍ਰਸੰਗ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਸੁਣਾਇਆ । ਉਨ੍ਹਾਂ ਦੱਸਿਆ ਕਿ ਜਦੋਂ ਤੱਕ ਮਹਾਰਾਜਾ ਰਣਜੀਤ ਸਿੰਘ ਦਾ ਰਾਜ ਪੰਜਾਬ ਤੇ ਕਾਇਮ ਰਿਹਾ ਉੱਦੋਂ ਤੱਕ ਅੰਗਰੇਜ਼ਾਂ ਨੇ ਪੰਜਾਬ ਵੱਲ ਦੇਖਣ ਦੀ ਹਿੰਮਤ ਨਹੀਂ ਕੀਤੀ। ਸ਼੍ਰੋਮਣੀ ਪ੍ਰਚਾਰਕ ਭਾਈ ਸੰਦੀਪ ਸਿੰਘ ਜੀ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਨੇ ਸਿੱਖ ਰਾਜ ਦੇ ਮਹਾਨ ਥੰਮ ਮਹਾਰਾਜਾ ਰਣਜੀਤ ਸਿੰਘ ਜੀ ਦੇ ਜੀਵਨ ਬ੍ਰਿਤਾਂਤ ਉਨਾਂ ਵੱਲੋਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਵਿਖੇ ਕਰਵਾਈ ਗਈ ਸੇਵਾਵਾਂ ਬਾਰੇ ਵੀ ਸੰਗਤਾਂ ਨੂੰ ਜਾਣੂੰ ਕਰਵਾਇਆ ।

  ਭਾਈ ਬਿੰਦਰ ਸਿੰਘ ਜੀ ਹਜ਼ੂਰੀ ਰਾਗੀ ਤਖਤ ਸ੍ਰੀ ਦਮਦਮਾ ਸਾਹਿਬ ਬਠਿੰਡਾ ਵਾਲਿਆਂ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ । ਇਸ ਤੋਂ ਇਲਾਵਾ ਬੀਬੀ ਹਰਜਿੰਦਰ ਕੌਰ, ਭਾਈ ਮਨਦੀਪ ਸਿੰਘ, ਭਾਈ ਸਿਮਰਨਜੀਤ ਸਿੰਘ, ਭਾਈ ਬਹਾਦਰ ਸਿੰਘ, ਭਾਈ ਜੁਝਾਰ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਗੁਰਪ੍ਰੀਤ ਸਿੰਘ, ਭਾਈ ਪਰਮਵੀਰ ਸਿੰਘ ਜੀ, ਭਾਈ ਸੁਖਵਿੰਦਰ ਸਿੰਘ, ਸਰਬ ਸਾਂਝੀ ਮਾਤਾ ਸੰਦਰ ਕੌਰ ਸੋਸਾਇਟੀ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ  ਜੱਥੇ ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਸੁਖਵਿੰਦਰ ਸਿੰਘ, ਭਾਈ ਜਸਵੰਤ ਸਿੰਘ, ਭਾਈ ਹਰਬਖਸ਼ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰ ਜੱਸ ਸੁਨਾ ਕੇ ਨਿਹਾਲ ਕੀਤਾ । ਗੁਰੂ ਕਾ ਲੰਗਰ ਇਸ ਮੌਕੇ ਅਤੁੱਟ ਵਰਤਾਇਆ ਗਿਆ । 
ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਆਉਣ ਵਾਲੀ ਮਿਤੀ 9 ਜੁਲਾਈ ਧੰਨ ਧੰਨ ਅਮਰ ਸ਼ਹੀਦ ਭਾਈ ਮੰਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ ਜੀ। ਇਸ ਦਿਨ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ। ਜਿਸ ਵਿੱਚ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਜੱਥੇ, ਇੰਟਰਨੈਸ਼ਨਲ ਢਾਡੀ ਜੱਥੇ ਅਤੇ ਉੱਚ ਕੇਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਹਰਜੱਸ ਸੁਣਾ ਕੇ ਨਿਹਾਲ ਕਰਣਗੇ। ਗੁਰੂ ਕਾ ਲੰਗਰ ਇਸ ਮੌਕੇ ਅਤੁੱਟ ਵਰਤਾਇਆ ਜਾਵੇਗਾ ਜੀ।

Leave a Reply

Your email address will not be published. Required fields are marked *