ਮੋਗਾ : ਤੇਜ਼ ਹਨੇਰੀ ਅਤੇ ਮੀਂਹ ਕਾਰਨ ਘਰ ਦੀ ਕੰਧ ਡਿੱਗਣ ਕਾਰਨ ਇੱਕ ਹੀ ਪਰਿਵਾਰ ਦੇ ਚਾਰ ਜੀਅ ਜ਼ਖ਼ਮੀ

ਚੰਡੀਗੜ੍ਹ ਪੰਜਾਬ

ਮੋਗਾ : ਤੇਜ਼ ਹਨੇਰੀ ਅਤੇ ਮੀਂਹ ਕਾਰਨ ਘਰ ਦੀ ਕੰਧ ਡਿੱਗਣ ਕਾਰਨ ਇੱਕ ਹੀ ਪਰਿਵਾਰ ਦੇ ਚਾਰ ਜੀਅ ਜ਼ਖ਼ਮੀ


ਮੋਗਾ, 4 ਜੁਲਾਈ, ਬੋਲੇ ਪੰਜਾਬ ਬਿਊਰੋ :


ਮੋਗਾ ਦੇ ਪਿੰਡ ਸਮਾਧ ਭਾਈ ਵਿੱਚ ਤੇਜ਼ ਹਨੇਰੀ ਅਤੇ ਮੀਂਹ ਕਾਰਨ ਘਰ ਦੀ ਕੰਧ ਡਿੱਗਣ ਕਾਰਨ ਇੱਕ ਹੀ ਪਰਿਵਾਰ ਦੇ ਚਾਰ ਵਿਅਕਤੀ ਜ਼ਖ਼ਮੀ ਹੋ ਗਏ। ਗੁਰਮੇਲ ਸਿੰਘ ਆਪਣੀ ਪਤਨੀ ਜਸਵਿੰਦਰ ਕੌਰ (56), ਪੁੱਤਰ ਮਹਿਤਾਬ ਸਿੰਘ (30) ਅਤੇ ਬੇਟੀ ਸਤਬੀਰ ਕੌਰ (21) ਨਾਲ ਘਰ ਦੇ ਬਾਹਰ ਸੁੱਤਾ ਹੋਇਆ ਸੀ। 
ਗੁਰਮੇਲ ਸਿੰਘ ਪੁੱਤਰ ਮਹਿਤਾਬ ਸਿੰਘ ਨੇ ਦੱਸਿਆ ਕਿ ਗਰਮੀ ਕਾਰਨ ਸਾਰਾ ਪਰਿਵਾਰ ਬਾਹਰ ਸੁੱਤਾ ਪਿਆ ਸੀ। ਸਵੇਰੇ ਚਾਰ ਵਜੇ ਦੇ ਕਰੀਬ ਮੌਸਮ ਵਿੱਚ ਅਚਾਨਕ ਬਦਲਾਅ ਆਇਆ ਅਤੇ ਤੇਜ਼ ਹਵਾਵਾਂ ਚੱਲਣ ਤੋਂ ਬਾਅਦ ਮੀਂਹ ਸ਼ੁਰੂ ਹੋ ਗਿਆ। ਇਸ ਕਾਰਨ ਅਚਾਨਕ ਚਾਰੇ ਪਾਸਿਓਂ ਘਰ ਦੀ ਕੰਧ ਉਨ੍ਹਾਂ ਉੱਪਰ ਡਿੱਗ ਪਈ। ਚਾਰਾਂ ਨੂੰ ਜ਼ਖਮੀ ਹਾਲਤ ‘ਚ ਇਲਾਜ ਲਈ ਮੋਗਾ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਜਿੱਥੋਂ ਗੁਰਮੇਲ ਸਿੰਘ ਨੂੰ ਗੰਭੀਰ ਹਾਲਤ ਕਾਰਨ ਫਰੀਦਕੋਟ ਰੈਫਰ ਕਰ ਦਿੱਤਾ ਗਿਆ। 
ਮੋਗਾ ਦੇ ਸਿਵਲ ਹਸਪਤਾਲ ਦੀ ਡਾਕਟਰ ਕੋਮਲ ਨੇ ਦੱਸਿਆ ਕਿ ਸੱਠ ਸਾਲਾ ਗੁਰਮੇਲ ਸਿੰਘ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਗਿਆ। ਬਾਕੀ ਤਿੰਨ ਸਿਵਲ ਹਸਪਤਾਲ ਮੋਗਾ ਵਿੱਚ ਦਾਖਲ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।