ਸ਼ਮਸ਼ਾਨ-ਘਾਟ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਵਿਰੁੱਧ ਲੋਕਾਂ ਨੇ ਲਾਇਆ ਜਾਮ

ਚੰਡੀਗੜ੍ਹ ਪੰਜਾਬ

ਸ਼ਮਸ਼ਾਨ-ਘਾਟ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਵਿਰੁੱਧ ਲੋਕਾਂ ਨੇ ਲਾਇਆ ਜਾਮ


ਬਟਾਲਾ, 4 ਜੁਲਾਈ, ਬੋਲੇ ਪੰਜਾਬ ਬਿਊਰੋ :


ਬਟਾਲਾ ਵਿੱਚ ਪਿੰਡ ਵਾਸੀਆਂ ਵੱਲੋਂ ਨੈਸ਼ਨਲ ਹਾਈਵੇਅ ਜਾਮ ਕਰ ਦਿੱਤਾ ਗਿਆ ਹੈ। ਮੌਕੇ ‘ਤੇ ਵੱਡੀ ਗਿਣਤੀ ‘ਚ ਔਰਤਾਂ ਵੀ ਮੌਜੂਦ ਹਨ, ਜਿਸ ਕਾਰਨ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਦੂਰ-ਦੂਰ ਤੱਕ ਵਾਹਨਾਂ ਦੀਆਂ ਲੰਬੀਆਂ ਲਾਈਨਾਂ ਵੀ ਲੱਗ ਗਈਆਂ ਹਨ। 
ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਦੇਰ ਰਾਤ ਸ਼ਮਸ਼ਾਨ-ਘਾਟ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ, ਜਿਸ ਕਾਰਨ ਅੱਜ ਪਿੰਡ ਵਾਸੀਆਂ ਵਿੱਚ ਭਾਰੀ ਰੋਸ ਹੈ। ਪੁਲੀਸ ਵੱਲੋਂ ਮੌਕੇ ’ਤੇ ਜਾ ਕੇ ਧਰਨਾ ਹਟਾਇਆ ਜਾ ਰਿਹਾ ਹੈ ਪਰ ਗੁੱਸੇ ਵਿੱਚ ਆਏ ਲੋਕਾਂ ਦਾ ਕਹਿਣਾ ਹੈ ਕਿ ਪਿੰਡ ਦੇ ਸਰਪੰਚ ਨੂੰ ਬੁਲਾ ਕੇ ਗੱਲ ਕੀਤੀ ਜਾਵੇ। ਲੋਕਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਮਾਮਲਾ ਹੱਲ ਨਹੀਂ ਹੁੰਦਾ ਉਦੋਂ ਤੱਕ ਧਰਨਾ ਜਾਰੀ ਰਹੇਗਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।