ਅਕਾਲੀ ਆਗੂ ਸ਼ਮਸ਼ੇਰ ਪੁਰਖਾਲਵੀ ਵੱਲੋੰ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨਾਲ ਮੁਲਾਕਾਤ

ਚੰਡੀਗੜ੍ਹ ਪੰਜਾਬ


ਮੌਜੂਦਾ ਹਕੂਮਤ ਦੇ ਤਾਨਾ਼ਸ਼ਾਹੀ ਅਤੇ ਲੋਕ ਮਾਰੂ ਫੈਸਲਿਆਂ ਵਿਰੁੱਧ ਫੈਸਲਾਕੁੰਨ ਜਹਾਦ ਦੀ ਲੋੜ-ਪੁਰਖਾਲਵੀ


ਮੁਹਾਲੀ 05 ਜੁਲਾਈ ,ਬੋਲੇ ਪੰਜਾਬ ਬਿਊਰੋ :
ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਸਕੱਤਰ ਸ਼ਮਸ਼ੇਰ ਪੁਰਖਾਲਵੀ ਵੱਲੋਂ ਪਾਰਟੀ ਸੁਪਰੀਮੋ ਸੁਖਬੀਰ ਸਿੰਘ ਬਾਦਲ ਨਾਲ ਰਸਮੀ ਮੁਲਾਕਾਤ ਕਰਕੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਗਿਆ ਕਿ ਪਾਰਟੀ ਦਾ ਸਮੁੱਚਾ ਢਾਂਚਾ ਚੱਟਾਨ ਦੀ ਤਰ੍ਹਾਂ ਸਰਦਾਰ ਸੁਖਬੀਰ ਬਾਦਲ ਦੇ ਨਾਲ ਖੜਾ ਹੈ।
ਇਸ ਮੌਕੇ ਪਾਰਟੀ ਦੇ ਉਥਾਨ ਅਤੇ ਮੌਜੂਦਾ ਹਾਲਾਤਾਂ ਉੱਤੇ ਵੀ ਵਿਸਥਾਰਿਤ ਚਰਚਾ ਹੋਈ। ਸ਼੍ਰੀ ਪੁਰਖਾਲਵੀ ਵੱਲੋਂ ਰਾਜ ਦੀ ਮੌਜੂਦਾ ਹਕੂਮਤ ਵੱਲੋਂ ਬੰਦ ਕੀਤੀਆਂ ਗਈਆਂ ਤਮਾਮ ਭਲਾਈ ਸਕੀਮਾਂ ਅਤੇ ਹਰ ਪੱਧਰ ਤੇ ਚੱਲ ਰਹੇ ਭ੍ਰਿਸ਼ਟਾਚਾਰ ਕਾਰਨ ਆਮ ਲੋਕਾਂ ਨੂੰ ਆ ਰਹੀਆਂ ਸਮੱਸਿਆਵਾਂ ਸੰਬੰਧੀ ਵੀ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੂੰ ਜਾਣੂ ਕਰਵਾਉਂਦਿਆਂ ਮੰਗ ਕੀਤੀ ਗਈ ਕਿ ਪੰਜਾਬ ਸਰਕਾਰ ਦੇ ਤਾਨਾਸ਼ਾਹੀ ਅਤੇ ਲੋਕ ਵਿਰੋਧੀਆਂ ਫੈਸਲਿਆਂ ਵਿਰੁੱਧ ਪਾਰਟੀ ਵੱਲੋਂ ਵਿਆਪਕ ਸੰਘਰਸ਼ ਵਿੱਢਿਆ ਜਾਵੇ ਤਾਂ ਜੋ ਲੋਕਾਂ ਦੇ ਸੰਵਿਧਾਨਿਕ ਹੱਕਾਂ ਦੀ ਰਾਖੀ ਦੇ ਨਾਲ-ਨਾਲ ਉਨ੍ਹਾਂ ਨੂੰ ਦਰਪੇਸ਼ ਸਮੱਸਿਆਵਾਂ ਤੋਂ ਨਿਜਾਤ ਦਿਵਾਈ ਜਾ ਸਕੇ।
ਇਸ ਰਸਮੀ ਮੁਲਾਕਾਤ ਦੌਰਾਨ ਵਿਧਾਨ ਸਭਾ ਹਲਕਾ ਮੁਹਾਲੀ ਦੇ ਮੁੱਖ ਸੇਵਾਦਾਰ ਪਰਵਿੰਦਰ ਸਿੰਘ ਸੁਹਾਣਾ, ਮਾਰਕਿਟ ਕਮੇਟੀ ਖਰੜ ਦੇ ਸਾਬਕਾ ਚੇਅਰਮੈਨ ਜਸਬੀਰ ਸਿੰਘ ਜੱਸਾ, ਟਰੱਕ ਯੂਨੀਅਨ ਮੁਹਾਲੀ ਦੇ ਸਾਬਕਾ ਪ੍ਰਧਾਨ ਸੁਖਵਿੰਦਰ ਸਿੰਘ ਛਿੰਦੀ ਅਤੇ ਨੰਬਰਦਾਰ ਕਰਮਜੀਤ ਸਿੰਘ ਮੌਲੀ ਵੀ ਹਾਜ਼ਰ ਸਨ।
ਸਰਦਾਰ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਆਗੂਆਂ ਨੂੰ ਮੌਕਾਪ੍ਰਸਤ ਅਤੇ ਲਾਈਲੱਗ ਲੀਡਰਾਂ ਤੋਂ ਸੁਚੇਤ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਪਾਰਟੀ ਵੱਲੋਂ ਇਮਾਨਦਾਰ, ਮਿਹਨਤੀ ਅਤੇ ਵਫ਼ਾਦਾਰ ਆਗੂਆਂ ਦੇ ਮਾਣ-ਸਨਮਾਨ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

Leave a Reply

Your email address will not be published. Required fields are marked *