ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ

ਚੰਡੀਗੜ੍ਹ ਨੈਸ਼ਨਲ ਪੰਜਾਬ

ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ


ਨਵੀਂ ਦਿੱਲੀ, 5 ਜੁਲਾਈ,ਬੋਲੇ ਪੰਜਾਬ ਬਿਊਰੋ :


ਖਡੂਰ ਸਾਹਿਬ ਤੋਂ ਲੋਕ ਸਭਾ ਚੋਣ ਜਿੱਤਣ ਵਾਲੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੇ ਅੱਜ ਸੰਸਦ ‘ਚ ਸਹੁੰ ਚੁੱਕ ਲਈ ਹੈ। ਅੰਮ੍ਰਿਤਪਾਲ ਕਰੀਬ 40 ਮਿੰਟ ਤੱਕ ਸੰਸਦ ਭਵਨ ਵਿੱਚ ਰਹੇ। ਹਾਲਾਂਕਿ ਇਸ ਦੀ ਕੋਈ ਫੋਟੋ-ਵੀਡੀਓ ਜਾਰੀ ਨਹੀਂ ਕੀਤੀ ਗਈ ਹੈ।
ਇਸ ਦੇ ਲਈ ਉਸ ਨੂੰ ਸਵੇਰੇ 4 ਵਜੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਲਿਆਂਦਾ ਗਿਆ। ਜਿਸ ਤੋਂ ਬਾਅਦ ਉਸ ਨੂੰ ਸਖ਼ਤ ਸੁਰੱਖਿਆ ਹੇਠ ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਕੱਢ ਕੇ ਏਅਰਬੇਸ ਲਿਜਾਇਆ ਗਿਆ। ਜਿੱਥੋਂ ਅੰਮ੍ਰਿਤਪਾਲ ਨੂੰ ਫੌਜੀ ਜਹਾਜ਼ ਵਿੱਚ ਦਿੱਲੀ ਲਿਆਂਦਾ ਗਿਆ। ਦਿੱਲੀ ਪਹੁੰਚਣ ਤੋਂ ਬਾਅਦ ਉਨ੍ਹਾਂ ਨੂੰ ਹਵਾਈ ਅੱਡੇ ਤੋਂ ਸੰਸਦ ਭਵਨ ਲਿਆਂਦਾ ਗਿਆ।
ਅੰਮ੍ਰਿਤਪਾਲ ਨੂੰ 4 ਦਿਨ ਦੀ ਪੈਰੋਲ ਮਿਲੀ ਹੈ ਪਰ ਪੁਲਸ ਪ੍ਰਸ਼ਾਸਨ ਉਸ ਨੂੰ ਸਹੁੰ ਚੁੱਕਣ ਲਈ ਹੀ ਜੇਲ ਤੋਂ ਬਾਹਰ ਲਿਆਇਆ ਹੈ। ਪੈਰੋਲ ਦੀਆਂ 10 ਸ਼ਰਤਾਂ ‘ਚ ਪਰਿਵਾਰ ਨੂੰ ਦਿੱਲੀ ‘ਚ ਮਿਲਣ ਦੀ ਇਜਾਜ਼ਤ ਦਿੱਤੀ ਗਈ ਹੈ।
ਅੰਮ੍ਰਿਤਪਾਲ ਸਿੰਘ ਦੇ ਮਾਤਾ-ਪਿਤਾ ਅਤੇ ਚਾਚਾ ਦਿੱਲੀ ਪਹੁੰਚ ਗਏ ਹਨ। ਜਦੋਂਕਿ ਉਨ੍ਹਾਂ ਦੀ ਪਤਨੀ ਕਿਰਨਦੀਪ ਕੌਰ ਪਿਛਲੇ ਕਾਫੀ ਸਮੇਂ ਤੋਂ ਡਿਬਰੂਗੜ੍ਹ ਵਿੱਚ ਹੀ ਰੁਕੀ ਹੋਈ ਹੈ, ਜਿਸ ਕਾਰਨ ਉਹ ਦਿੱਲੀ ਨਹੀਂ ਪਹੁੰਚ ਸਕੇਗੀ।

Leave a Reply

Your email address will not be published. Required fields are marked *