ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਹਾਈਕੋਰਟ ‘ਚ ਸੁਣਵਾਈ
ਨਵੀਂ ਦਿੱਲੀ, 5 ਜੁਲਾਈ, ਬੋਲੇ ਪੰਜਾਬ ਬਿਊਰੋ :
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਹਾਈਕੋਰਟ ‘ਚ ਸੁਣਵਾਈ ਹੋਵੇਗੀ।ਕੇਜਰੀਵਾਲ ਨੂੰ 26 ਜੂਨ ਨੂੰ ਸ਼ਰਾਬ ਨੀਤੀ ਭ੍ਰਿਸ਼ਟਾਚਾਰ ਮਾਮਲੇ ‘ਚ ਗ੍ਰਿਫਤਾਰ ਕੀਤਾ ਗਿਆ ਸੀ।
ਫਿਲਹਾਲ ਉਸ ਨੂੰ 12 ਜੁਲਾਈ ਤੱਕ ਨਿਆਂਇਕ ਹਿਰਾਸਤ ਵਿੱਚ ਭੇਜਿਆ ਹੋਇਆ ਹੈ। ਦਿੱਲੀ ਦੇ ਮੁੱਖ ਮੰਤਰੀ ਪਹਿਲਾਂ ਹੀ ਸ਼ਰਾਬ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਹਨ।ਕੇਜਰੀਵਾਲ ਨੇ 3 ਜੁਲਾਈ ਨੂੰ ਆਪਣੀ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ। ਉਨ੍ਹਾਂ ਦੇ ਵਕੀਲ ਰਜਤ ਭਾਰਦਵਾਜ ਨੇ ਹਾਈ ਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ ਮਨਮੋਹਨ ਅਤੇ ਜਸਟਿਸ ਤੁਸ਼ਾਰ ਰਾਓ ਗੇਡੇਲਾ ਤੋਂ ਜਲਦੀ ਸੁਣਵਾਈ ਦੀ ਮੰਗ ਕੀਤੀ ਸੀ।