ਅੰਮ੍ਰਿਤਪਾਲ ਸਿੰਘ ਅੱਜ ਚੁੱਕਣਗੇ ਸੰਸਦ ਮੈਂਬਰ ਵਜੋਂ ਸਹੁੰ

ਚੰਡੀਗੜ੍ਹ ਪੰਜਾਬ

ਅੰਮ੍ਰਿਤਪਾਲ ਸਿੰਘ ਅੱਜ ਚੁੱਕਣਗੇ ਸੰਸਦ ਮੈਂਬਰ ਵਜੋਂ ਸਹੁੰ


ਚੰਡੀਗੜ੍ਹ, 5 ਜੁਲਾਈ, ਬੋਲੇ ਪੰਜਾਬ ਬਿਊਰੋ :


ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ 5 ਜੁਲਾਈ ਯਾਨੀ ਕਿ ਅੱਜ ਬਤੌਰ MP ਸਹੁੰ ਚੁੱਕਣਗੇ।ਅੰਮ੍ਰਿਤਪਾਲ ਸਿੰਘ ਨੂੰ ਚਾਰ ਦਿਨਾਂ ਦੀ ਪੈਰੋਲ ਦਿੱਤੀ ਗਈ ਹੈ।ਹਾਲਾਂਕਿ ਅੰਮ੍ਰਿਤਪਾਲ ਦੀ ਪੈਰੋਲ ‘ਤੇ ਕਈ ਸ਼ਰਤਾਂ ਲਾਈਆਂ ਗਈਆਂ ਹਨ।ਗ੍ਰਹਿ ਵਿਭਾਗ ਵੱਲੋਂ ਭੇਜੀ ਅਰਜ਼ੀ ਮਗਰੋਂ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੇ 5 ਜੁਲਾਈ ਨੂੰ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁਕਾਏ ਜਾਣ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਸਬੰਧੀ ਅੰਮ੍ਰਿਤਸਰ ਦੇ ਜ਼ਿਲ੍ਹਾ ਮਜਿਸਟਰੇਟ ਵੱਲੋਂ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਨੂੰ ਅੰਮ੍ਰਿਤਪਾਲ ਦੇ ਅਸਥਾਈ ਰਿਲੀਜ਼ ਆਰਡਰ ਦੀ ਕਾਪੀ ਵੀ ਭੇਜ ਦਿੱਤੀ ਗਈ ਹੈ ।

Leave a Reply

Your email address will not be published. Required fields are marked *