ਬਾਈਕ ‘ਤੇ ਸਵਾਰ ਹੋ ਕੇ ਭੈਣ ਦੇ ਭੋਗ ‘ਤੇ ਜਾ ਰਹੇ ਭਰਾਵਾਂ ‘ਤੇ ਡਿਗਿਆ ਸਫੇਦੇ ਦਾ ਦਰੱਖਤ, ਦੋਵਾਂ ਦੀ ਮੌਤ

ਚੰਡੀਗੜ੍ਹ ਪੰਜਾਬ


ਗੁਰਦਾਸਪੁਰ, 5 ਜੁਲਾਈ, ਬੋਲੇ ਪੰਜਾਬ ਬਿਊਰੋ :


ਗੁਰਦਾਸਪੁਰ ਤੋਂ ਬਹੁਤ ਹੀ ਦੁਖਦਾਈ ਖ਼ਬਰ ਪ੍ਰਾਪਤ ਹੋਈ ਹੈ। ਜਾਣਕਾਰੀ ਅਨੁਸਾਰ ਗੁਰਦਾਸਪੁਰ ਦੇ ਪਿੰਡ ਬੱਬੇਹਾਲੀ ਨੇੜੇ ਮੋਟਰਸਾਈਕਲ ਸਵਾਰ ਦੋ ਭਰਾਵਾਂ ‘ਤੇ ਸਫੇਦੇ ਦਾ ਦਰੱਖਤ ਡਿੱਗ ਗਿਆ, ਜਿਸ ਕਾਰਨ ਦੋਵਾਂ ਦੀ ਮੌਤ ਹੋ ਗਈ।
ਦੱਸ ਦੇਈਏ ਕਿ ਦੋਵੇਂ ਭਰਾ ਆਪਣੀ ਭੈਣ ਦੇ ਭੋਗ ‘ਤੇ ਜਾ ਰਹੇ ਸਨ ਕਿ ਰਸਤੇ ਵਿੱਚ ਉਨ੍ਹਾਂ ਨਾਲ ਦਰਦਨਾਕ ਹਾਦਸਾ ਵਾਪਰ ਗਿਆ। ਇਸ ਦੇ ਨਾਲ ਹੀ ਮੌਕੇ ‘ਤੇ ਪਹੁੰਚੇ ਮ੍ਰਿਤਕਾਂ ਦੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ ਅਤੇ ਕੁਝ ਵੀ ਬੋਲਣ ਤੋਂ ਅਸਮਰਥ ਸਨ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਦੋਵੇਂ ਭਰਾ ਆਪਣੀ ਭੈਣ ਦੇ ਭੋਗ ‘ਤੇ ਕਾਦੀਆਂ ਦੇ ਪਿੰਡ ਖਰੇ ਜਾ ਰਹੇ ਸਨ ਕਿ ਇਸ ਹਾਦਸੇ ਵਿੱਚ ਦੋਵੇਂ ਭਰਾਵਾਂ ਦੀ ਰਸਤੇ ਵਿੱਚ ਹੀ ਮੌਤ ਹੋ ਗਈ। ਦੋਵਾਂ ਭਰਾਵਾਂ ਦੀ ਪਛਾਣ ਬਲਕਾਰ ਸਿੰਘ ਅਤੇ ਗੁਰਮੇਜ ਸਿੰਘ ਵਾਸੀ ਸ਼ੁਹਰ ਕਲਾਂ ਵਜੋਂ ਹੋਈ ਹੈ।

Leave a Reply

Your email address will not be published. Required fields are marked *