ਹੁਸ਼ਿਆਰਪੁਰ, 6 ਜੁਲਾਈ, ਬੋਲੇ ਪੰਜਾਬ ਬਿਊਰੋ :
ਕੈਨੇਡਾ ‘ਚ ਹੁਸ਼ਿਆਰਪੁਰ ਦੇ ਰਹਿਣ ਵਾਲੇ ਨੌਜਵਾਨ ਦੀ ਦਰਦਨਾਕ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਆਸ਼ੂਤੋਸ਼ (ਉਮਰ 23) ਪੁੱਤਰ ਵਰਿੰਦਰ ਕੁਮਾਰ ਵਾਸੀ ਮੁਹੱਲਾ ਭੀਮ ਨਗਰ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਆਸ਼ੂਤੋਸ਼ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਮ੍ਰਿਤਕ ਦੇ ਪਿਤਾ ਵਰਿੰਦਰ ਕੁਮਾਰ ਨੇ ਦੱਸਿਆ ਕਿ ਉਸ ਦਾ ਇਕਲੌਤਾ ਲੜਕਾ ਦੋ ਸਾਲ ਪਹਿਲਾਂ ਪੜ੍ਹਾਈ ਲਈ ਕੈਨੇਡਾ ਗਿਆ ਸੀ।
2 ਜੁਲਾਈ ਨੂੰ ਆਸ਼ੂਤੋਸ਼ ਨੇ ਆਪਣੇ ਪਰਿਵਾਰਕ ਮੈਂਬਰਾਂ ਨਾਲ ਕਰੀਬ ਇਕ ਘੰਟਾ ਗੱਲਬਾਤ ਕੀਤੀ। ਕੱਲ੍ਹ ਪਰਿਵਾਰ ਨੂੰ ਕੈਨੇਡਾ ਤੋਂ ਫੋਨ ’ਤੇ ਦੱਸਿਆ ਗਿਆ ਕਿ ਆਸ਼ੂਤੋਸ਼ ਦੀ ਉਸ ਦੇ ਕਮਰੇ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮੌਕੇ ’ਤੇ ਮੌਜੂਦ ਕਾਮਰੇਡ ਗੰਗਾ ਪ੍ਰਸਾਦ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਬੱਚੇ ਦੀ ਲਾਸ਼ ਨੂੰ ਭਾਰਤ ਲਿਆਉਣ ਲਈ ਜਲਦੀ ਪ੍ਰਬੰਧ ਕੀਤੇ ਜਾਣ।