ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ (ਰਜਿ:ਨੰ.26) ਜ਼ਿਲ੍ਹਾ ਕਮੇਟੀ ਬਠਿੰਡਾ ਦੀ ਚੋਣ ਸਰਬਸੰਮਤੀ ਨਾਲ ਹੋਈ

ਚੰਡੀਗੜ੍ਹ ਪੰਜਾਬ

ਅਮ੍ਰਿਤਪਾਲ ਸਿੰਘ ਮੱਲੇਕੇ ਪ੍ਰਧਾਨ ਤੇ ਅਮਨਦੀਪ ਸਿੰਘ ਲੱਕੀ ਜਨਰਲ ਸਕੱਤਰ ਚੁਣੇ

ਬਠਿੰਡਾ, 6 ਜੁਲਾਈ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ) :

ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਰਜਿ ਨੰਬਰ 26 ਦੀ ਇੱਕ ਮੀਟਿੰਗ ਸਥਾਨਕ ਚਿਲਡਰਨ ਪਾਰਕ ਬਠਿੰਡਾ ਵਿਖੇ ਸੂਬਾ ਸੀਨੀਅਰ ਮੀਤ ਪ੍ਰਧਾਨ ਸੰਦੀਪ ਖ਼ਾਨ ਬਾਲਿਆਂਵਾਲੀ ਅਤੇ ਸੂਬਾ ਸਲਾਹਕਾਰ ਅਮਨਦੀਪ ਸਿੰਘ ਬਠਿੰਡਾ ਲੱਕੀ ਦੀ ਅਗਵਾਈ ਹੇਠ ਕੀਤੀ ਗਈ। ਬਠਿੰਡਾ ਜ਼ਿਲ੍ਹੇ ਵਿੱਚ ਵਰਕਰਾਂ ਨੂੰ ਆ ਰਹੀਆਂ ਮੁਸਕਲਾਂ ਦੇ ਹੱਲ ਕਰਾਉਣ ਲਈ ਸੂਬਾ ਕਮੇਟੀ ਦੇ ਆਗੂਆਂ ਵੱਲੋਂ ਜਿਲ੍ਹਾ ਕਮੇਟੀ ਦਾ ਗਠਨ ਕੀਤਾ ਗਿਆ। ਜਿਸ ਵਿੱਚ ਸ਼੍ਰੀ ਅੰਮ੍ਰਿਤਪਾਲ ਸਿੰਘ ਮੱਲਕੇ ਜਿਲ੍ਹਾ ਪ੍ਰਧਾਨ, ਅਮਨਦੀਪ ਸਿੰਘ ਲੱਕੀ ਬਠਿੰਡਾ ਜਨਰਲ ਸਕੱਤਰ, ਮਨਪ੍ਰੀਤ ਸਿੰਘ ਮੀਤ ਪ੍ਰਧਾਨ, ਵਿਪਨਿੰਦਰ ਸਿੰਘ ਜੁਇੰਟ ਜਰਨਲ ਸਕੱਤਰ, ਅਮਨਦੀਪ ਸਿੰਘ ਮੌੜ ਪ੍ਰੈਸ ਸਕੱਤਰ, ਰਜਿੰਦਰ ਕੁਮਾਰ ਖਜਾਨਚੀ ਅਤੇ ਅੰਗਰੇਜ਼ ਸਿੰਘ ਚੱਕ ਰਾਮ ਸਿੰਘ ਵਾਲਾ ਪ੍ਰਚਾਰ ਸਕੱਤਰ ਨਿਯੁਕਤ ਕੀਤੇ ਗਏ ਅਤੇ ਵਰਕਰ ਨੂੰ ਆ ਰਹੀਆ ਮੁਸ਼ਕਿਲਾਂ ਸਬੰਧੀ ਤੇ ਆਉਣ ਵਾਲੇ ਸੰਘਰਸ਼ਾਂ ਵਾਰੇ ਵਿਚਾਰ ਵਟਾਂਦਰਾ ਕੀਤਾ ਗਿਆ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।