ਪੰਜਾਬੀ ਗਾਇਕ ਦੀ ਸੜਕ ਹਾਦਸੇ ਵਿੱਚ ਮੌਤ

Uncategorized


ਜਲੰਧਰ, 6 ਜੁਲਾਈ, ਬੋਲੇ ਪੰਜਾਬ ਬਿਊਰੋ :


ਪੰਜਾਬੀ ਸੰਗੀਤ ਜਗਤ ਤੋਂ ਸੋਗੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਪੰਜਾਬੀ ਗਾਇਕ ਦਲਵੀਰ ਸ਼ੌਂਕੀ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਪੰਜਾਬੀ ਗਾਇਕ ਦਲਵੀਰ ਸ਼ੌਂਕੀ ਦੀ ਕਾਰ ਕਿਸ਼ਨਗੜ੍ਹ-ਕਰਤਾਰਪੁਰ ਲਿੰਕ ਰੋਡ ‘ਤੇ ਅੱਡਾ ਨੌਗਜਾ ਨੇੜੇ ਦਰੱਖਤ ਨਾਲ ਟਕਰਾ ਗਈ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਉਹ ਸਵੇਰੇ ਕਰੀਬ 6 ਵਜੇ ਭੁਲੱਥ ਨੇੜੇ ਇੱਕ ਪ੍ਰੋਗਰਾਮ ਤੋਂ ਆਪਣੀ ਕਾਰ ਵਿੱਚ ਪਿੰਡ ਪਰਤ ਰਿਹਾ ਸੀ।
ਜਦੋਂ ਉਹ ਅੱਡਾ ਨੌਗਜਾ ਨੇੜੇ ਪਹੁੰਚਿਆ ਤਾਂ ਅਚਾਨਕ ਉਸ ਦੀ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਲੱਗੇ ਦਰੱਖਤ ਨਾਲ ਜਾ ਟਕਰਾਈ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਕਾਰ ਦੇ ਪਰਖੱਚੇ ਉੱਡ ਗਏ।  ਸੂਚਨਾ ਮਿਲਣ ’ਤੇ ਪੁਲੀਸ ਚੌਕੀ ਕਿਸ਼ਨਗੜ੍ਹ ਦੇ ਮੁਲਾਜ਼ਮਾਂ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਲੰਧਰ ਭੇਜ ਦਿੱਤਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।