ਮਾਨਸਾ, 6 ਜੁਲਾਈ, ਬੋਲੇ ਪੰਜਾਬ ਬਿਓਰੋ :
ਕਰ ਤੇ ਆਬਕਾਰੀ ਵਿਭਾਗ ਮਾਨਸਾ ਨੇ ਪਿੰਡ ਮੂਸੇ ਵਿੱਚ 200 ਪੇਟੀਆਂ ਨਾਜਾਇਜ਼ ਸ਼ਰਾਬ ਮਿਲਣ ਮਗਰੋਂ 32 ਠੇਕੇ ਸੀਲ ਕਰ ਦਿੱਤੇ ਹਨ। ਵਿਭਾਗ ਇਸ ਬਾਰੇ ਖੁੱਲ੍ਹ ਕੇ ਕੁਝ ਵੀ ਦੱਸਣ ਨੂੰ ਤਿਆਰ ਨਹੀਂ ਹੈ, ਜਦੋਂ ਕਿ ਪੰਜਾਬ ਅਤੇ ਹੋਰ ਰਾਜਾਂ ਦੇ ਕਈ ਹਿੱਸਿਆਂ ਵਿਚ ਨਕਲੀ ਸ਼ਰਾਬ ਪੀਣ ਨਾਲ ਕਈ ਲੋਕਾਂ ਦੀਆਂ ਮੌਤਾਂ ਹੋਣ ਤੋਂ ਬਾਅਦ ਵੀ ਵਿਭਾਗ ਕੁਝ ਦੱਸਣ ਨੂੰ ਤਿਆਰ ਨਹੀਂ ਹੈ। ਇਸ ਸਬੰਧੀ ਮਜ਼ਦੂਰ-ਕਿਸਾਨ ਜਥੇਬੰਦੀਆਂ ਨੇ ਅੱਜ ਨੂੰ ਮਾਨਸਾ ਵਿਖੇ ਕਰ ਤੇ ਆਬਕਾਰੀ ਵਿਭਾਗ ਦੇ ਦਫ਼ਤਰ ਦਾ ਘਿਰਾਓ ਕਰਨ ਦਾ ਐਲਾਨ ਕਰਦਿਆਂ ਇਸ ਮਾਮਲੇ ਦੀ ਸੀਬੀਆਈ ਨੂੰ ਸੌਂਪਣ ਤੋਂ ਬਾਅਦ ਬਾਰੀਕੀ ਨਾਲ ਜਾਂਚ ਕੀਤੀ ਜਾਵੇ ਤਾਂ ਜੋ ਦੋਸ਼ੀ ਪਾਏ ਜਾਣ ਵਾਲੇ ਵਿਅਕਤੀਆਂ ਖਿਲਾਫ ਕਾਰਵਾਈ ਕੀਤੀ ਜਾਵੇ।