ਮਾਨਸਾ 7 ਜੁਲਾਈ ,ਬੋਲੇ ਪੰਜਾਬ ਬਿਊਰੋ :
ਇਕ ਹੋਰ ਪੰਜਾਬਣ ਦੀ ਵਿਦੇਸ਼ ਵਿਚ ਮੌਤ ਦੀ ਖਬਰ ਸਾਹਮਣੇ ਆਈ ਹੈ ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਬਰ੍ਹੇ ਦੇ ਮੱਧਵਰਗੀ ਕਿਸਾਨ ਨੇ ਆਪਣੀ ਗਰੀਬੀ ਨੂੰ ਦੂਰ ਕਰਨ ਲਈ ਆਪਣੀ ਹੋਣਹਾਰ ਪੜ੍ਹੀ ਲਿਖੀ 25 ਸਾਲਾਂ ਧੀ ਨੂੰ ਵਰਕ ਪਰਮਟ ਤੇ ਕੈਨੇਡਾ ਚ ਆਪਣੇ ਪੈਰ੍ਹਾ ਤੇ ਖੜੇ ਹੋਣ ਲਈ ਆਪਣੀ ਜਮੀਨ ਵੇਚ ਕੇ ਕੈਨੇਡਾ ਭੇਜਿਆ ਸੀ ਪਰ ਪ੍ਰਮਾਤਾਮਾ ਨੂੰ ਕੁਝ ਹੋ ਮਨਜੂਰ ਸੀ ਜਿਸ ਦੀ 2 ਮਹੀਨਿਆਂ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਮੌਤ ਦੀ ਖਬਰ ਨੇ ਪਰਿਵਾਰ ਤੇ ਦੁੱਖਾਂ ਦਾ ਪਹਾੜ ਆਣ ਖੜਾ ਕਰ ਦਿੱਤਾ। ਹੁਣ ਉਸਦੀ ਲਾਸ਼ ਨੂੰ ਕੈਨੇਡਾ ਤੋਂ ਭਾਰਤ ਲਿਆਉਣ ਲਈ 25 ਲੱਖ ਰੁਪਏ ਖਰਚ ਕਰਨ ਲਈ ਪਰਿਵਾਰ ਅਸਮਰਥ ਨਜਰ ਆ ਰਿਹਾ ਹੈ। ਜੋ ਸਰਕਾਰ ਕੋਲ ਆਪਣੀ ਧੀ ਦਾ ਆਖਰੀ ਵਾਰ ਮੂੰਹ ਦੇਖਣ ਲਈ ਸਰਕਾਰਾਂ ਨੂੰ ਗੁਹਾਰ ਲਗਾ ਰਿਹਾ ਹੈ। ਪਿੰਡ ਬਰ੍ਹੇ ਦੇ ਕਿਸਾਨ ਮਿੱਠੂ ਸਿੰਘ ਨੇ ਆਪਣੀ 2 ਏਕੜ ਜਮੀਨ ਚੋ 1 ਏਕੜ ਜਮੀਨ ਵੇਚ ਕੇ 24 ਲੱਖ ਦੀ ਲਾਗਤ ਨਾਲ ਆਪਣੀ ਧੀ ਬੇਅੰਤ ਕੌਰ (25) ਨੂੰ 31 ਮਾਰਚ 2024 ਨੂੰ ਕੈਨੇਡਾ ਭੇਜਿਆ ਸੀ। ਜਿੱਥੇ ਦਿਲ ਦਾ ਦੌਰਾ ਪੈਣ ਨਾਲ ਉਸ ਦੀ ਮੌਤ ਹੋ ਗਈ। ਜਿਸ ਦੀ ਪੁਸ਼ਟੀ ਉਸ ਨਾਲ ਪੜ੍ਹਦੀਆਂ ਲੜਕੀਆਂ ਵੱਲੋਂ ਕੀਤੀ ਗਈ ਅਤੇ ਪਰਿਵਾਰ ਨੂੰ ਸੂਚਿਤ ਕੀਤਾ ਗਿਆ ਕਿ ਉਸਦੀ ਧੀ ਦੀ ਲਾਸ਼ ਨੂੰ ਕੈਨੇਡਾ ਤੋਂ ਭਾਰਤ ਲਿਆਉਣ ਲਈ ਕਰੀਬ 25 ਲੱਖ ਪਏ ਖਰਚ ਆਉਣਗੇ ਪਰ ਉਨ੍ਹਾਂ ਕੋਲ ਪੈਸੇ ਨਹੀਂ ਹਨ। ਮ੍ਰਿਤਕ ਦੇ ਭਰਾ ਹਰਪ੍ਰੀਤ ਸਿੰਘ 30 ਸਾਲਾ ਨੇ ਦੱਸਿਆ ਕਿ ਮੇਰੀ ਭੈਣ ਨੂੰ ਕੈਨੇਡਾ ਭੇਜਣ ਵੇਲੇ ਉਨ੍ਹਾਂ ਸੋਚਿਆ ਸੀ ਕਿ ਉਹ ਕੈਨੇਡਾ ਜਾ ਕੇ ਘਰ ਦੀ ਗਰੀਬੀ ਦੂਰ ਕਰੇਗੀ ਅਤੇ ਆਪਣੇ ਭੈਣ ਅਤੇ ਭਰਾ ਦਾ ਭਵਿੱਖ ਬਣਾਏਗੀ ਪਰ ਸਾਡੇ ਸਾਰੇ ਸੁਪਨੇ ਅਧੂਰੇ ਰਹਿ ਗਏ। ਉਨ੍ਹਾਂ ਕਿਹਾ ਕਿ ਹੁਣ ਚਿੰਤਾ ਸਤਾ ਰਹੀ ਹੈ ਕਿ ਉਸਦੀ ਲਾਸ਼ ਭਾਰਤ ਕਿਵੇਂ ਲਿਆਉਣ। ਮਾਤਾ ਜਸਵਿੰਦਰ ਕੌਰ ਅਤੇ ਛੋਟੀ ਭੈਣ ਅੱਕੀ ਕੌਰ ਨੇ ਦੱਸਿਆ ਕਿ ਪਰਿਵਾਰ ਵੱਲੋਂ ਇਸ ਸਬੰਧੀ ਉਨ੍ਹਾਂ ਕਈ ਸਿਆਸੀ ਨੇਤਾਵਾਂ ਤੱਕ ਵੀ ਪਹੁੰਚ ਕਰ ਰਹੇ ਹਨ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ, ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੀ ਧੀ ਦੀ ਲਾਸ਼ ਨੂੰ ਕੈਨੇਡਾ ਤੋਂ ਭਾਰਤ ਲਿਆਉਣ ਦਾ ਪ੍ਰਬੰਧ ਕੀਤਾ ਜਾਵੇ ਤਾਂ ਕਿ ਉਹ ਆਪਣੇ ਧੀ ਦਾ ਆਖਰੀ ਵਾਰ ਮੂੰਹ ਦੇਖ ਕੇ ਰਸਮਾਂ ਅਨੁਸਾਰ ਅੰਤਿਮ ਸਸਕਾਰ ਕਰ ਸਕਣ। ਹਲਕਾ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਹਰ ਸੰਭਵ ਮਦਦ ਕੀਤੀ ਜਾਵੇ ਇਸ ਸੰਬੰਧੀ ਉਹ ਮੁੱਖ ਮੰਤਰੀ ਪੰਜਾਬ ਨੂੰ ਜਾਣੂ ਕਰਵਾ ਦਿੱਤਾ ਹੈ।ਇਸ ਸੰਬੰਧੀ ਮੈਂਬਰ ਪਾਰਲੀਮੈਂਟ ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਇਹ ਬਹੁਤ ਦੁਖਦਾਈ ਘਟਨਾ ਹੈ ਮੈਂ ਪਰਿਵਾਰ ਨਾਲ ਦੁੱਖ ਸਾਂਝਾ ਕਰਦੀ ਹਾਂ ਅਤੇ ਕਿਹਾ ਕਿ ਉਹ ਵਿਦੇਸ਼ ਮੰਤਰਾਲਿਆ ਨਾਲ ਪਹੁੰਚ ਕਰਕੇ ਬੇਅੰਤ ਕੌਰ ਦੀ ਲਾਸ਼ ਭਾਰਤ ਲਿਆਂਦੀ ਜਾਵੇਗੀ। ਜਿਸ ਦੀ ਪੁਸ਼ਟੀ ਅਕਾਲੀ ਦਲ ਦੇ ਹਲਕਾ ਇੰਚਾਰਜ ਡਾ. ਨਿਸ਼ਾਨ ਸਿੰਘ ਅਤੇ ਠੇਕੇਦਾਰ ਗੁਰਪਾਲ ਸਿੰਘ ਵੱਲੋਂ ਕੀਤੀ ਗਈ।