ਜਲੰਧਰ, 8 ਜੁਲਾਈ,ਬੋਲੇ ਪੰਜਾਬ ਬਿਊਰੋ ;
ਜਲੰਧਰ ‘ਚ 10 ਜੁਲਾਈ ਨੂੰ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ, ਜਿਸ ਕਾਰਨ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਜ਼ਿਲਾ ਪ੍ਰਸ਼ਾਸਨ ਨੇ ਸ਼ਹਿਰ ‘ਚ ਸ਼ਰਾਬ ਦੇ ਠੇਕਿਆਂ ਨੂੰ 2 ਦਿਨਾਂ ਲਈ ਬੰਦ ਕਰਨ ਦੇ ਹੁਕਮ ਦਿੱਤੇ ਹਨ। ਇਸ ਲਈ ਅਗਲੇ 2 ਦਿਨਾਂ ਦੌਰਾਨ ਸ਼ਹਿਰ ਭਰ ਵਿੱਚ ਸ਼ਰਾਬ ਦੇ ਠੇਕੇ ਬੰਦ ਰਹਿਣਗੇ। ਦੱਸ ਦਈਏ ਕਿ ਸ਼ਹਿਰ ‘ਚ ਚੋਣ ਪ੍ਰਚਾਰ ਪੂਰੇ ਜ਼ੋਰਾਂ ‘ਤੇ ਚੱਲ ਰਿਹਾ ਹੈ ਜੋ 8 ਜੁਲਾਈ ਨੂੰ ਰੁਕ ਜਾਵੇਗਾ। ਸ਼ਰਾਬ ਦੇ ਠੇਕਿਆਂ ਨੂੰ 2 ਦਿਨਾਂ ਲਈ ਬੰਦ ਰੱਖਣ ਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ। ਹੁਕਮਾਂ ਅਨੁਸਾਰ 8 ਜੁਲਾਈ ਨੂੰ ਸ਼ਾਮ 5 ਵਜੇ ਤੋਂ ਵੋਟਾਂ ਵਾਲੇ ਦਿਨ ਸ਼ਾਮ 7 ਵਜੇ ਤੱਕ ਸ਼ਰਾਬ ਦੇ ਠੇਕੇ ਬੰਦ ਰਹਿਣਗੇ।