ਕਿਸਾਨ-ਮਜ਼ਦੂਰਾਂ ਨੇ ਐਮ. ਪੀ. ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਦਿੱਤਾ ਮੰਗ ਪੱਤਰ

ਚੰਡੀਗੜ੍ਹ ਪੰਜਾਬ

ਸੁਲਤਾਨਪੁਰ ਲੋਧੀ, 8 ਜੁਲਾਈ,ਬੋਲੇ ਪੰਜਾਬ ਬਿਊਰੋ :

 ਲੰਬੇ ਸਮੇਂ ਤੋਂ ਪੰਜਾਬ ਦੇ ਕਿਸਾਨ ਆਪਣੀਆਂ ਮੰਗਾਂ ਨੂੰ ਲੈਕੇ ਸਰਕਾਰ ਖ਼ਿਲਾਫ਼ ਰੋਸ ਜਾਹਿਰ ਕਰਦੇ ਆ ਰਹੇ ਹਨ। ਇਸੇ ਕੜੀ ਤਹਿਤ ਅੱਜ ਸੁਲਤਾਨਪੁਰ ਲੋਧੀ ਵਿਖੇ ਸੰਸਦ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਦਾ ਕਿਸਾਨਾਂ ਵੱਲੋਂ ਘਿਰਾਓ ਕੀਤਾ ਗਿਆ। ਇਹ ਘਿਰਾਓ ਕਿਸਾਨ ਮਜਦੂਰ ਸੰਘਰਸ਼ ਕਮੇਟੀ ਸਮੇਤ ਹੋਰ ਕਿਸਾਨ ਜਥੇਬੰਦੀਆਂ ਵੱਲੋਂ ਕੀਤਾ ਗਿਆ ਅਤੇ ਉਨ੍ਹਾਂ ਅੱਗੇ ਆਪਣੀਆਂ ਮੰਗਾਂ ਵੀ ਰੱਖੀਆਂ ਗਈਆਂ। ਇਸ ਦੌਰਾਨ ਕਿਸਾਨਾਂ ਨੇ ਵੱਡੀ ਗਿਣਤੀ ਵਿੱਚ ਇਸ ਪ੍ਰਦਰਸ਼ਨ ਵਿਚ ਸ਼ਾਮਿਲ ਹੋਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਆਪਣਾ ਰੋਸ ਪ੍ਰਗਟ ਕੀਤਾ। ਕਿਸਾਨਾਂ ਨੇ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਮੰਗ ਪੱਤਰ ਵੀ ਸੌਂਪਿਆਂ।

ਇਸ ਦੌਰਾਨ ਕਿਸਾਨ ਆਗੂ ਗੁਰਲਾਲ ਸਿੰਘ ਪੰਡੋਰੀ ਨੇ ਕਿਹਾ ਕਿ ਭਾਰਤ ਮਾਲਾ ਪ੍ਰਾਜੈਕਟ ਅਧੀਨ ਬਣ ਰਹੇ ਨੈਸ਼ਨਲ ਹਾਈਵੇਅ ਲਈ ਐਕਵਾਇਰ ਕੀਤੀਆਂ ਜ਼ਮੀਨਾਂ ਦਾ ਰੇਟ ਇਕਸਾਰ ਕਰਨ ਤੇ ਪੰਜਾਬ ਭਰ ਵਿੱਚ ਕਿਸਾਨਾਂ ਨੂੰ ਪੈਸੇ ਦਿੱਤੇ ਬਗੈਰ ਧੱਕੇ ਨਾਲ ਕਬਜ਼ੇ ਕਾਰਨ ਦੀ ਕੋਸ਼ਿਸ਼, ਪੰਜਾਬ ਸਰਕਾਰ ਤੇ ਨੈਸ਼ਨਲ ਹਾਈਵੇਅ ਅਥਾਰਿਟੀ ਵਾਅਦੇ ਖਿਲਾਫੀ ਕਰਕੇ ਗੁਰਦਾਸਪੁਰ ਆਦਿ ਜਿਲਿਆਂ ਵਿੱਚ ਵਧੇ ਰੇਟਾਂ ਦੇ ਹਿਸਾਬ ਨਾਲ ਪੈਸੇ ਦਿੱਤੇ ਬਿਨਾਂ ਜ਼ਮੀਨਾਂ ਉੱਤੇ ਕਬਜ਼ੇ ਲੈਣ ਦੀ ਕਾਰਵਾਈ ਬੰਦ ਕਰੇ।

ਇਸ ਤੋਂ ਇਲਾਵ ਪੰਜਾਬ ਭਰ ਵਿੱਚ ਅਬਾਦਕਾਰਾਂ ਵੱਲੋ ਪਿੱਛਲੇ ਕਈ ਦਹਾਕਿਆਂ ਤੋਂ ਬੰਜ਼ਰ ਪੁੱਟ ਕੇ ਅਬਾਦ ਕੀਤੀਆ ਜ਼ਮੀਨਾਂ ਦੇ ਪੱਕੇ ਮਾਲਕੀ ਹੱਕ ਵਿਧਾਨ ਸਭਾ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਦੇ ਨਾਮ ਕਾਨੂੰਨ ਬਣਾਕੇ ਮੰਨੀ ਹੋਈ ਮੰਗ ਮੁਤਾਬਕ ਕਾਸ਼ਤਕਾਰਾਂ ਨੂੰ ਦਿੱਤੇ ਜਾਣ ਅਤੇ ਪੰਜਾਬ ਦੀ ਸਾਰੀ ਵਾਹੀਯੋਗ ਜ਼ਮੀਨ ਨੂੰ ਨਹਿਰੀ ਪਾਣੀ ਟੇਲਾਂ ਤੱਕ ਪੁੱਜਦਾ ਕੀਤਾ ਜਾਵੇ ਤੇ ਨਵੇ ਸੂਏ, ਰਜ਼ਬਾਹੇ, ਖਾਲ ਕੱਢੇ ਜਾਣ। ਕਿਸਾਨਾਂ ਨੇ ਕਿਹਾ ਕਿ ਇਹ ਮੰਗਾਂ ਬਿਨਾਂ ਦੇਰੀ ਮੰਨੀਆਂ ਜਾਣ।

Leave a Reply

Your email address will not be published. Required fields are marked *