ਗੁ: ਸਿੰਘ ਸ਼ਹੀਦਾਂ ਸੋਹਾਣਾ ਵਿਖੇ ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਚੰਡੀਗੜ੍ਹ ਪੰਜਾਬ


ਐੱਸ. ਏ. ਐੱਸ. ਨਗਰ 9 ਜੁਲਾਈ ,ਬੋਲੇ ਪੰਜਾਬ ਬਿਊਰੋ :

ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ੍ਰੀ ਹਰਿਮੰਦਿਰ ਸਾਹਿਬ ਜੀ ਦੇ ਮੁੱਖ ਗ੍ਰੰਥੀ ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ । ਇਸ ਦਿਹਾੜੇ ਦੇ ਸਬੰਧ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ । ਇਸ ਧਾਰਮਿਕ ਸਮਾਗਮ ਵਿੱਚ ਭਾਈ ਹਰਭਜਨ ਸਿੰਘ ਦੇ ਪੰਥਕ ਜੱਥੇ ਨੇ ਭਾਈ ਮਨੀ ਸਿੰਘ ਜੀ ਦੁਆਰਾ ਧਰਮ ਦੀ ਖਾਤਰ ਬੰਦ ਬੰਦ ਕਟਵਾ ਕੇ ਪ੍ਰਾਪਤ ਕੀਤੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਦਾ ਪੂਰਾ ਪ੍ਰਸੰਗ ਸੰਗਤਾਂ ਨੂੰ ਵਿਸਥਾਰ ਵਿੱਚ ਸੁਣਾਇਆ । ਭਾਈ ਅਮਨਦੀਪ ਸਿੰਘ ਜੀ ਫਿਰੌਜਪੁਰ ਵਾਲਿਆਂ ਰਾਗੀ ਦੇ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ । ਭਾਈ ਪ੍ਰਿਤਪਾਲ ਸਿੰਘ ਜੀ ਨੇ ਭਾਈ ਮਨੀ ਸਿੰਘ ਜੀ ਵਲੋਂ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਦੀ ਹੱਥ ਨਾਲ ਲਿੱਖਣ ਦੀ ਸੇਵਾ ਨਿਭਾਉਣ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਜਾਣੂ ਕਰਵਾਇਆ ਇਸ ਤੋਂ ਇਲਾਵਾ ਭਾਈ ਨਿਤਨੇਮ ਸਿੰਘ ਜੀ, ਹਰਜੱਸ ਕੀਤਰਨੀ ਜੱਥਾ, ਬੀਬੀ ਜਤਿੰਦਰ ਕੌਰ ਜੀ ਬੀਬੀ ਬਲਵਿੰਦਰ ਕੌਰ ਜੀ, ਭਾਈ ਗੁਰਦੀਪ ਸਿੰਘ , ਭਾਈ ਬਹਾਦਰ ਸਿੰਘ, ਭਾਈ ਜੁਝਾਰ ਸਿੰਘ, ਭਾਈ ਸੁਰਜੀਤ ਸਿੰਘ ਦਾ ਕਵੀਸ਼ਰੀ ਜੱਥਾ, ਸ਼ੇਰ ਏ ਪੰਜਾਬ ਕਵੀਸ਼ਰੀ ਜੱਥਾ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ ਦੇ ਜੱਥਿਆਂ ਤੋਂ ਇਲਾਵਾ ਗੁ: ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਨਿਤਿੰਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ ਅਤੇ ਭਾਈ ਜਸਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ । ਇਸ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਹਜ਼ਾਰਾਂ ਸੰਗਤਾਂ ਨੇ ਇਸ ਅਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਾਇਆ ਗਿਆ ।
ਇਸ ਮੌਕੇ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਆਉਣ ਵਾਲੀ ਮਿਤੀ 16 ਜੁਲਾਈ ਨੂੰ ਦਸਵੀ ਦਾ ਸ਼ੁਭ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਇਸ ਦਿਨ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ, ਇਸ ਉਪਰੰਤ ਸ੍ਰੀ ਦਰਬਾਰ ਸਾਹਿਬ ਅੰਮਿਤਸਰ ਸਾਹਿਬ ਦੇ ਹਜੂਰੀ ਰਾਗੀ ਜੱਥੇ, ਇੰਨਟਰਨੈਸ਼ਨਲ ਢਾਡੀ ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਜੱਸ ਸੁਨਾ ਕੇ ਨਿਹਾਲ ਕਰਣਗੇ। ਵਿਸ਼ਾਲ ਅੰਮ੍ਰਿਤ ਸੰਚਾਰ ਸਵੇਰੇ 10 ਵਜੇ। ਕੀਤਾ ਜਾਵੇਗਾ ਜੀ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ ਜੀ।

Leave a Reply

Your email address will not be published. Required fields are marked *