ਗੜ੍ਹਸ਼ੰਕਰ ਦੇ ਇੱਕ ਠੇਕੇ ‘ਚ ਵੜਿਆ ਨਾਗ, ਪਈ ਭਾਜੜ

ਚੰਡੀਗੜ੍ਹ ਪੰਜਾਬ


ਗੜ੍ਹਸ਼ੰਕਰ, 9 ਜੁਲਾਈ, ਬੋਲੇ ਪੰਜਾਬ ਬਿਊਰੋ :


ਹੁਸ਼ਿਆਰਪੁਰ ਰੋਡ ’ਤੇ ਸਥਿਤ ਇੱਕ ਸ਼ਰਾਬ ਦੇ ਠੇਕੇ ਵਿੱਚ ਅਚਾਨਕ ਜ਼ਹਿਰੀਲਾ ਸੱਪ ਵੜ ਜਾਣ ਕਾਰਨ ਹੜਕੰਪ ਮੱਚ ਗਿਆ।
ਠੇਕੇਦਾਰ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਉਹ ਠੇਕੇ ’ਤੇ ਕੰਮ ਕਰ ਰਿਹਾ ਸੀ ਜਦੋਂ ਉਸ ਨੇ ਠੇਕੇ ’ਚ ਸੱਪ ਨੂੰ ਵੜਦਿਆਂ ਦੇਖਿਆ, ਜਿਸ ਦੀ ਸੂਚਨਾ ਜੰਗਲੀ ਜੀਵ ਸੁਰੱਖਿਆ ਵਿਭਾਗ ਨੂੰ ਦਿੱਤੀ ਗਈ। ਇਸ ਦੌਰਾਨ ਆਸਪਾਸ ਮੌਜੂਦ ਲੋਕ ਆਪਣੀ ਜਾਨ ਬਚਾਉਣ ਲਈ ਭੱਜਣ ਲੱਗੇ।  ਦੂਜੇ ਪਾਸੇ ਇਸ ਮਾਮਲੇ ਸਬੰਧੀ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਗਾਰਡ ਬਲਵਿੰਦਰ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਣ ’ਤੇ ਉਹ ਤੁਰੰਤ ਮੌਕੇ ’ਤੇ ਪੁੱਜੇ ਅਤੇ ਸਾਥੀ ਮੁਲਾਜ਼ਮਾਂ ਦੀ ਮਦਦ ਨਾਲ ਸੱਪ ਨੂੰ ਫੜ ਕੇ ਸੁੰਨਸਾਨ ਥਾਂ ’ਤੇ ਛੱਡ ਦਿੱਤਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।