ਪੰਜਾਬ ‘ਚ ਭਾਜਪਾ ਦੇ ਵੱਡੇ ਆਗੂਆਂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਚੰਡੀਗੜ੍ਹ ਪੰਜਾਬ


ਚੰਡੀਗੜ੍ਹ, 9 ਜੁਲਾਈ,ਬੋਲੇ ਪੰਜਾਬ ਬਿਊਰੋ :


ਪੰਜਾਬ ਦੇ ਵੱਡੇ ਆਗੂਆਂ ਮਨਜਿੰਦਰ ਸਿੰਘ ਸਿਰਸਾ, ਸ਼੍ਰੀ ਨਿਵਾਸਲੂ, ਪਰਮਿੰਦਰ ਬਰਾੜ ਅਤੇ ਤੇਜਿੰਦਰ ਸਰਾਂ ਨੂੰ ਖਾਲਿਸਤਾਨ ਜ਼ਿੰਦਾਬਾਦ ਫੋਰਸ ਵੱਲੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਸ ਸਬੰਧੀ ਇਕ ਪੱਤਰ ਵੀ ਸਾਹਮਣੇ ਆਇਆ ਹੈ, ਜਿਸ ਵਿਚ ਇਨ੍ਹਾਂ ਆਗੂਆਂ ਦੇ ਨਾਂ ਹਨ। ਸਾਹਮਣੇ ਆਈ ਚਿੱਠੀ ‘ਚ ਖਾਲਿਸਤਾਨ ਜ਼ਿੰਦਾਬਾਦ, ਪਾਕਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਾਏ ਗਏ ਹਨ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਭਾਜਪਾ ਨੇਤਾਵਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਕੁਝ ਮਹੀਨੇ ਪਹਿਲਾਂ ਲੁਧਿਆਣਾ ਤੋਂ ਭਾਜਪਾ ਦੇ ਸੂਬਾ ਬੁਲਾਰੇ ਅਤੇ ਨੌਜਵਾਨ ਆਗੂ ਅਮਿਤ ਗੋਸਾਈਂ ਨੂੰ ਵਿਦੇਸ਼ੀ ਨੰਬਰ ਤੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਸੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।