ਮੁੱਖ ਮੰਤਰੀ ਨੇ ਕਿਸਾਨ ਆਗੂਆਂ ਨਾਲ ਕੀਤੀ ਮੀਟਿੰਗ, ਸ਼ੁੱਭਕਰਨ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦਾ ਚੈੱਕ ਤੇ ਭੈਣ ਨੂੰ ਨਿਯੁਕਤੀ ਪੱਤਰ ਦਿੱਤਾ

ਚੰਡੀਗੜ੍ਹ ਪੰਜਾਬ


ਚੰਡੀਗੜ੍ਹ, 9 ਜੁਲਾਈ, ਬੋਲੇ ਪੰਜਾਬ ਬਿਊਰੋ :


ਚੰਡੀਗੜ੍ਹ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ ਹੈ। ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਖਨੌਰੀ ਬਾਰਡਰ ਉੱਤੇ ਕਿਸਾਨੀ ਅੰਦੋਲਨ ਵਿਚ ਜਾਨ ਗਵਾਉਣ ਵਾਲੇ ਸ਼ੁੱਭਕਰਨ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦਾ ਚੈੱਕ ਸੌਂਪਿਆ। ਸ਼ੁੱਭਕਰਨ ਦੀ ਭੈਣ ਨੂੰ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਕਿਸਾਨਾਂ ਨੇ 12 ਜੁਲਾਈ ਨੂੰ ਬਠਿੰਡਾ ਵਿਖੇ ਹੋਣ ਵਾਲਾ ਧਰਨਾ ਰੱਦ ਕਰ ਦਿੱਤਾ ਹੈ। ਦੱਸ ਦਈਏ ਕਿਸਾਨੀ ਅੰਦੋਲਨ ਦੌਰਾਨ ਖਨੌਰੀ ਬਾਰਡਰ ‘ਤੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਗੋਲੀ ਲੱਗਣ ਕਾਰਨ ਸ਼ਹੀਦ ਹੋ ਗਿਆ।ਸੀਐੱਮ ਮਾਨ ਨੇ ਇਹ ਵੀ ਕਿਹਾ ਕਿ ਕਿਸਾਨਾਂ ਦੀ ਆਪਣੀ ਸਰਕਾਰ ਹਰ ਦੁੱਖ-ਸੁੱਖ ਵਿੱਚ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ ਤੇ ਖੜੀ ਰਹੇਗੀ। ਇਸ ਮੌਕੇ ਮੁੱਖ ਮੰਤਰੀ ਮਾਨ ਨਾਲ ਡੀਆਈਜੀ ਨਰਿੰਦਰ ਭਾਰਗਵ, ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਤੇ ਹੋਰ ਆਗੂ ਮੌਜੂਦ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।