ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ (ਰਜਿ:ਨੰ.26)ਦੀ ਵਿਭਾਗੀ ਮੁੱਖੀ ਨਾਲ ਮੀਟਿੰਗ ਹੋਈ ਮੀਟਿੰਗ

ਚੰਡੀਗੜ੍ਹ ਪੰਜਾਬ


ਵਿਭਾਗੀ ਮੰਗਾਂ ਤੇ ਬਣੀ ਸਹਿਮਤੀ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਕੀਤਾ ਜਾਵੇਗਾ ਹੋਰ ਤਿੱਖਾ

ਮੁਹਾਲੀ,09 ਜੁਲਾਈ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ):

ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ (ਰਜਿ:ਨੰ.26) ਦੀ ਮੀਟਿੰਗ ਜਥੇਬੰਦੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਸ਼ੀਰਾ, ਸੂਬਾ ਜਨਰਲ ਸਕੱਤਰ ਬਲਵੀਰ ਸਿੰਘ ਹਿਰਦਾਪੁਰ ਦੀ ਅਗਵਾਈ ਹੇਠ ਵਿਭਾਗੀ ਮੁੱਖੀ ਐਚ.ਓ.ਡੀ.ਹੈੱਡ ਆਫਿਸ ਮੁਹਾਲੀ ਨਾਲ ਸੁਖਾਵੇਂ ਮਾਹੌਲ ਵਿਚ ਹੋਈ।
ਇਸ ਉਪਰੰਤ ਜਾਣਕਾਰੀ ਆਗੂਆਂ ਨੇ ਦੱਸਿਆ ਕਿ ਜਲ ਸਪਲਾਈ ਵਿਭਾਗ ਅਧੀਨ ਪਿਛਲੇ ਲੰਮੇ ਸਮੇਂ ਤੋਂ ਇਨਲਿਸਟਮੈਂਟ ਤੇ ਆਊਟਸੋਰਸਿੰਗ ਕਾਮਿਆਂ ਦੀਆਂ ਪਿਛਲੇ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਵਿਭਾਗੀ ਮੁੱਖੀ ਐਚ.ਓ.ਡੀ. ਦੇ ਨਾਲ ਡਿਪਟੀ ਡਾਇਰੈਕਟਰ (ਪ੍ਰਸ਼ਾਸਨ)ਹੈੱਡ ਆਫ਼ਿਸ ਪਟਿਆਲਾ,ਚੀਫ ਇੰਜੀਨੀਅਰ (ਉੱਤਰ) ਹੈੱਡ ਆਫ਼ਿਸ ਪਟਿਆਲਾ ਤੇ ਹੋਰ ਅਧਿਕਾਰੀਆਂ ਦੀ ਮਜ਼ਦੂਰੀ ਵਿਚ ਮੀਟਿੰਗ ਕੀਤੀ ਗਈ ।ਜਿਸ ਉਪਰੰਤ ਵਰਕਰਾਂ ਨੂੰ ਵਿਭਾਗ ਅਧੀਨ ਲਿਆਕੇ ਰੈਗੂਲਰ ਕਰਨ ਸਬੰਧੀ ਲਿਆਂਦੀ ਜਾ ਰਹੀ ਪਾਲਸੀ ਵਾਰੇ ਵਿਚਾਰ ਚਰਚਾ ਹੋਈ ਜਿਸ ਦੌਰਾਨ ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਪ੍ਰਪੋਜ਼ਲ ਤਿਆਰ ਕਰਕੇ ਪੰਜਾਬ ਸਰਕਾਰ ਨੂੰ ਭੇਜ ਦਿੱਤੀ ਗਈ ਹੈ ਜਿਸ ਉਪਰੰਤ ਆਗੂਆਂ ਵੱਲੋਂ ਪ੍ਰਪੋਜ਼ਲ ਨੂੰ ਲੰਮਾ ਸਮਾਂ ਨਾ ਪਾਉਣ ਤੇ ਸੰਬੰਧਤ ਅਧਿਕਾਰੀਆਂ ਤੇ ਪੰਜਾਬ ਸਰਕਾਰ ਜਲ ਸਪਲਾਈ ਮੰਤਰੀ ਤੇ ਵਿਭਾਗ ਦੇ ਸੈਕਟਰੀ ਨਾਲ ਮੀਟਿੰਗ ਕਰਵਾਕੇ ਨਿਪਟਾਰਾ ਕਰਨ ਦੀ ਦਲੀਲ ਪੇਸ਼ ਕੀਤੀ ਗਈ।ਜਿਸ ਉਪਰੰਤ ਉਨ੍ਹਾਂ ਜਲਦ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ,ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਵਰਕਰਾਂ ਦੀਆਂ ਤਨਖਾਹਾਂ ਦੇ ਵਾਧੇ ਲਾਈ ਰੋਕ ਨੂੰ ਹਟਾਕੇ ਮੁੱਖ ਮੰਤਰੀ ਪੰਜਾਬ ਸਰਕਾਰ ਭਗਵੰਤ ਸਿੰਘ ਮਾਨ ਦੀ ਮੋਜੁਦਗੀ ਵਿਚ ਮੰਨੀਆਂ ਮੰਗਾਂ ਲਾਗੂ ਕਰਨ ਲਈ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਵਾਧੇ ਤੇ ਲਾਈ ਰੋਕ ਨੂੰ ਹਟਾਕੇ ਤਨਖਾਹਾਂ ਵਿੱਚ ਵਾਧਾ ਕਰਨ ਲਈ ਵਿਭਾਗ ਵੱਲੋਂ ਪ੍ਰਪੋਜ਼ਲ ਤਿਆਰ ਕੀਤੀ ਜਾ ਚੁੱਕੀ ਹੈ, ਜਿਸ ਨੂੰ ਲਾਗੂ ਕਰਨ ਲਈ ਅਧਿਕਾਰੀਆਂ ਵੱਲੋਂ 20 ਦਿਨਾਂ ਦਾ ਸਮਾਂ ਮੰਗਿਆ ਗਿਆ ਹੈ।ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਜਿਨ੍ਹਾਂ ਸਮਾਂ ਪ੍ਰਪੋਜ਼ਲ ਸਰਕਾਰ ਦੇ ਵਿਚਾਰ ਅਧੀਨ ਹੈ ਉਨ੍ਹਾਂ ਸਮਾਂ ਵਰਕਰਾਂ ਦੀਆਂ ਤਨਖਾਹਾਂ ਵਿੱਚ ਹੋ ਰਹੀ ਦੇਰੀ ਤੇ ਦੋ ਜਾਂ ਤਿੰਨ ਮਹੀਨਿਆਂ ਦੀ ਕੁਟੇਸ਼ਨ ਲਗਾਕੇ ਖਜਲ ਖੁਆਰ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਮਸਲਾ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਪੰਜਾਬ ਸਰਕਾਰ ਦੇ ਧਿਆਨ ਵਿੱਚ ਵੀ ਲਿਆਂਦਾ ਗਿਆ ਸੀ ਜਿਸ ਉਪਰੰਤ ਜਥੇਬੰਦੀ ਵੱਲੋਂ ਵਰਕਰਾਂ ਦਾ ਇੱਕ ਸਾਲ ਦਾ ਫੰਡ ਏਡਵਾਂਸ ਮੰਗਵਾਉਣ ਦੀ ਮੰਗ ਕੀਤੀ ਗਈ ਸੀ। ਜਿਸ ਉਪਰੰਤ ਵਿਭਾਗੀ ਮੁੱਖੀ ਵੱਲੋਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਡੀ.ਡੀ.ਓਜ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਜਾਣਗੀਆਂ।ਇਸ ਉਪਰੰਤ ਆਗੂਆਂ ਨੇ ਕਿਹਾ ਕਿ ਅਧਿਕਾਰੀਆਂ ਵੱਲੋਂ ਜਥੇਬੰਦੀ ਤੋਂ 20 ਦਿਨਾਂ ਦਾ ਸਮਾਂ ਮੰਗਿਆ ਗਿਆ ਹੈ । ਉਨ੍ਹਾਂ ਕਿਹਾ ਕਿ ਇਨ੍ਹਾਂ 20 ਦਿਨਾਂ ਵਿਚ ਜ਼ਿਲ੍ਹਾ ਪੱਧਰੀ ਮੀਟਿੰਗਾਂ ਕਰਕੇ ਅਗਲੇ ਸੰਘਰਸ਼ ਦੀ ਤਿਆਰੀ ਵਿੱਢੀ ਜਾਵੇਗੀ। ਜੇਕਰ ਵਿਭਾਗੀ ਅਧਿਕਾਰੀਆਂ ਵੱਲੋਂ ਡੰਗ ਟਪਾਉਣ ਦੀ ਕੋਸ਼ਿਸ਼ ਕੀਤੀ ਤਾਂ ਇਸ ਤੋਂ ਬਾਅਦ ਸੂਬਾ ਕਮੇਟੀ ਦੀ ਮੀਟਿੰਗ ਕਰਕੇ ਤਿਖੇ ਅਗਲੇ ਸੰਘਰਸ਼ ਦੀ ਰੂਪ ਰੇਖਾ ਤਿਆਰ ਕੀਤੀ ਜਾਵੇਗੀ।ਇਸ ਮੌਕੇ ਹੋਰਨਾਂ ਤੋਂ ਇਲਾਵਾ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਸੂਬਾ ਆਗੂ ਮਲਾਗਰ ਸਿੰਘ ਖਮਾਣੋਂ, ਸੂਬਾ ਵਿੱਤ ਸਕੱਤਰ ਹਰਜਿੰਦਰ ਸਿੰਘ ਮਾਨ, ਸੂਬਾ ਸੀਨੀਅਰ ਮੀਤ ਪ੍ਰਧਾਨ ਸੰਦੀਪ ਖਾਂ ਬਾਲਿਆਂਵਾਲੀ ਬਠਿੰਡਾ, ਸੂਬਾ ਮੁੱਖ ਸਲਾਹਕਾਰ ਅਮਨਦੀਪ ਸਿੰਘ ਲੱਕੀ ਬਠਿੰਡਾ, ਸੂਬਾ ਮੀਤ ਪ੍ਰਧਾਨ ਜਸਵੀਰ ਸਿੰਘ ਕਾਲਾ ਸ੍ਰੀ ਮੁਕਤਸਰ ਸਾਹਿਬ ਸੂਬਾ ਆਡਿਟਰ ਇੰਦਰਜੀਤ ਸਿੰਘ ਕਪੂਰਥਲਾ ਆਦਿ ਸੂਬਾ ਆਗੂ ਹਾਜ਼ਰ ਸਨ।

Leave a Reply

Your email address will not be published. Required fields are marked *