ਲੁੱਟ-ਖੋਹ ਦੀਆਂ ਵਾਰਦਾਤਾਂ ਕਰਨ ਵਾਲੇ ਗਿਰੋਹ ਦੇ 4 ਮੈਂਬਰ ਗ੍ਰਿਫਤਾਰ

ਚੰਡੀਗੜ੍ਹ ਪੰਜਾਬ


ਤਰਨਤਾਰਨ, 9 ਜੁਲਾਈ, ਬੋਲੇ ਪੰਜਾਬ ਬਿਊਰੋ :


ਥਾਣਾ ਭਿੱਖੀਵਿੰਡ ਦੀ ਪੁਲਸ ਨੇ ਲੁੱਟ-ਖੋਹ ਦੀਆਂ ਵਾਰਦਾਤਾਂ ‘ਚ ਸ਼ਾਮਲ ਗਿਰੋਹ ਦੇ 4 ਮੈਂਬਰਾਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਕੋਲੋਂ 2 ਨੰਬਰੀ ਮੋਟਰਸਾਈਕਲ, 1 ਦਾਤਰ ਤੇ 1 ਕਿਰਪਾਨ ਬਰਾਮਦ ਕੀਤੀ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਮੁਲਜ਼ਮਾਂ ਨੂੰ ਅਦਾਲਤ ਤੋਂ ਰਿਮਾਂਡ ‘ਤੇ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ, ਜਿਸ ‘ਚ ਕਈ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਜਾਣਕਾਰੀ ਅਨੁਸਾਰ ਜਦੋਂ ਥਾਣਾ ਭਿੱਖੀਵਿੰਡ ਦੀ ਪੁਲਸ ਪਾਰਟੀ ਵੱਖ-ਵੱਖ ਥਾਵਾਂ ‘ਤੇ ਗਸ਼ਤ ਕਰ ਰਹੀ ਸੀ ਤਾਂ ਇਤਲਾਹ ਮਿਲੀ ਕਿ ਗਰੋਹ ਦੇ ਕੁਝ ਮੈਂਬਰ ਮਾਰੂ ਹਥਿਆਰਾਂ ਨਾਲ ਲੈਸ ਹੋ ਕੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ।
ਸੂਚਨਾ ਮਿਲੀ ਸੀ ਕਿ ਇਸ ਗਰੋਹ ਨੇ ਹਰਦੀਪ ਸਿੰਘ ਪੁੱਤਰ ਗੁਰਬਖਸ਼ ਸਿੰਘ ਵਾਸੀ ਸੁਰਸਿੰਘ ਤੋਂ ਪਰਸ ਖੋਹ ਲਿਆ ਸੀ। ਸੂਚਨਾ ‘ਤੇ ਏ.ਐੱਸ.ਆਈ ਗੁਰਮੀਤ ਸਿੰਘ ਦੀ ਪੁਲਸ ਪਾਰਟੀ ਨੇ ਛਾਪੇਮਾਰੀ ਕਰ ਕੇ ਗਰੋਹ ਦੇ 4 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ।

Leave a Reply

Your email address will not be published. Required fields are marked *