ਗੌਤਮ ਗੰਭੀਰ ਬਣੇ ਟੀਮ ਇੰਡੀਆ ਦੇ ਮੁੱਖ ਕੋਚ

ਖੇਡਾਂ ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 10 ਜੁਲਾਈ ,ਬੋਲੇ ਪੰਜਾਬ ਬਿਊਰੋ :

ਗੌਤਮ ਗੰਭੀਰ ਟੀਮ ਇੰਡੀਆ ਦੇ ਮੁੱਖ ਕੋਚ ਬਣ ਗਏ ਹਨ। ਬੀਸੀਸੀਆਈ ਸਕੱਤਰ ਜੈ ਸ਼ਾਹ ਨੇ ਮੰਗਲਵਾਰ ਨੂੰ ਇਹ ਐਲਾਨ ਕੀਤਾ। 42 ਸਾਲਾ ਗੰਭੀਰ ਰਾਹੁਲ ਦ੍ਰਾਵਿੜ ਦੀ ਜਗ੍ਹਾ ਲੈ ਰਹੇ ਹਨ। ਟੀ-20 ਵਿਸ਼ਵ ਕੱਪ ਤੋਂ ਬਾਅਦ ਦ੍ਰਾਵਿੜ ਦਾ ਕਾਰਜਕਾਲ ਖਤਮ ਹੋ ਗਿਆ। ਗੰਭੀਰ ਦਾ ਕਾਰਜਕਾਲ ਜੁਲਾਈ 2027 ਤੱਕ ਰਹੇਗਾ।

ਜੈ ਸ਼ਾਹ ਦਾ ਟਵੀਟ-

ਸ਼ਾਹ ਨੇ ਐਕਸ ਪੋਸਟ ‘ਚ ਲਿਖਿਆ- ‘ਆਧੁਨਿਕ ਕ੍ਰਿਕਟ ਤੇਜ਼ੀ ਨਾਲ ਵਿਕਸਤ ਹੋਈ ਹੈ ਅਤੇ ਗੰਭੀਰ ਨੇ ਇਸ ਨੂੰ ਬਹੁਤ ਨੇੜਿਓਂ ਦੇਖਿਆ ਹੈ। ਗੌਤਮ ਨੇ ਆਪਣੇ ਕਰੀਅਰ ‘ਚ ਕਈ ਮੁਸ਼ਕਿਲਾਂ ਨੂੰ ਪਾਰ ਕੀਤਾ ਹੈ। ਉਸ ਨੇ ਵੱਖ-ਵੱਖ ਭੂਮਿਕਾਵਾਂ ਨਿਭਾਈਆਂ ਹਨ। ਮੈਨੂੰ ਭਰੋਸਾ ਹੈ ਕਿ ਉਹ ਭਾਰਤੀ ਕ੍ਰਿਕਟ ਨੂੰ ਅੱਗੇ ਲਿਜਾਣ ਲਈ ਆਦਰਸ਼ ਵਿਅਕਤੀ ਹਨ। ਉਸਦੀ ਸਪਸ਼ਟ ਦ੍ਰਿਸ਼ਟੀ ਅਤੇ ਤਜਰਬਾ ਉਸਨੂੰ ਭਾਰਤੀ ਟੀਮ ਦੀ ਕੋਚਿੰਗ ਭੂਮਿਕਾ ਨਿਭਾਉਣ ਦੇ ਯੋਗ ਬਣਾਉਂਦਾ ਹੈ।

Leave a Reply

Your email address will not be published. Required fields are marked *