ਪ੍ਰੀਕਰਮਾ ਅੰਦਰ ਯੋਗਾ ਕਰਨ ਵਾਲੀ ਲੜਕੀ ਪੁਲਿਸ ਜਾਂਚ ‘ਚ ਹੋਈ ਸ਼ਾਮਿਲ, ਦਰਜ ਕਰਵਾਏ ਬਿਆਨ

ਚੰਡੀਗੜ੍ਹ ਪੰਜਾਬ

ਅੰਮ੍ਰਿਤਸਰ 10 ਜੁਲਾਈ ,ਬੋਲੇ ਪੰਜਾਬ ਬਿਊਰੋ :

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਇੱਕ ਲੜਕੀ ਜਿਸਦਾ ਨਾਮ ਅਰਚਨਾ ਮਕਵਾਨਾ ਵੱਲੋਂ ਪ੍ਰਕਰਮਾ ਅੰਦਰ ਯੋਗਾ ਆਸਣ ਕਰਕੇ ਇਸ ਦੀ ਤਸਵੀਰ ਆਪਣੇ ਸੋਸ਼ਲ ਮੀਡੀਆ ਖਾਤਿਆਂ ਜਰੀਏ ਫੈਲਾਉਣ ਦਾ ਸਖ਼ਤ ਨੋਟਿਸ ਲੈਂਦਿਆਂ ਉਸ ਵਿਰੁੱਧ ਕਾਰਵਾਈ ਵਾਸਤੇ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਭੇਜੀ ਸੀ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਪਣੀ ਡਿਊਟੀ ਤਨਦੇਹੀ ਨਾਲ ਨਾ ਨਿਭਾਉਣ ਕਰਕੇ ਪ੍ਰਕਰਮਾ ਦੇ ਤਿੰਨ ਮੁਲਾਜ਼ਮਾਂ ਵਿਰੁੱਧ ਕਾਰਵਾਈ ਦੇ ਆਦੇਸ਼ ਜਾਰੀ ਕੀਤੇ ਗਏ ਸਨ। ਜਿਸ ਤੋਂ ਬਾਅਦ ਉਹਨਾਂ ਤਿੰਨਾਂ ਮੁਲਾਜ਼ਮਾਂ ਨੂੰ ਸਸਪੈਂਡ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਥਾਣਾ ਕੋਤਵਾਲੀ ਵੱਲੋਂ ਉਸ ਲੜਕੀ ਨੂੰ ਸਮਨ ਵੀ ਜਾਰੀ ਕੀਤੇ ਗਏ ਸਨ। ਜਿਹੜੇ ਉਸ ਨੇ ਆਨਲਾਈਨ ਤਮੀਲ ਕਰ ਲਏ ਇਸ ਤੇ ਗੱਲਬਾਤ ਕਰਦੇ ਹੋਏ ਡੀਸੀਪੀ ਦਰਪਨ ਆਲੂਵਾਲੀਆ ਨੇ ਦੱਸਿਆ ਕਿ ਜਿਹੜੀ ਦੋਸ਼ੀ ਅਚਨਾ ਮਕਵਾਣਾ ਸੀ ਉਸਨੇ ਸੰਮਨ ਤਾ ਮੀਲ ਕਰ ਲਏ ਹਨ। ਤੇ ਉਸਨੇ ਇਨਵੈਸਟੀਗੇਸ਼ਨ ਜੁਇਨ ਕਰ ਲਈ ਹੈ ਤੇ ਜੋਇਨ ਨਾ ਕਰਦੀ ਜਾਂਚ ਵਿੱਚ ਸ਼ਾਮਿਲ ਨਾ ਹੁੰਦੀ ਤਾਂ ਸੱਤ ਸਾਲ ਦੀ ਸਜ਼ਾ ਜਾਂ ਉਸ ਤੋਂ ਘੱਟ ਦੀ ਸਜ਼ਾ ਵੀ ਹੋ ਸਕਦੀ ਸੀ ਪਰ ਉਸ ਨੇ ਜਾਂਚ ਵਿੱਚ ਸ਼ਾਮਿਲ ਪਾਇਆ ਹੈ ਜਿਸ ਦੇ ਚਲਦੇ ਜਾਂਚ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *