ਪੰਜਾਬ ਸਮੇਤ 7 ਰਾਜਾਂ ਦੀਆਂ 13 ਵਿਧਾਨ ਸਭਾ ਸੀਟਾਂ ’ਤੇ ਉਪ ਚੋਣਾਂ ਲਈ ਵੋਟਿੰਗ ਜਾਰੀ

ਚੰਡੀਗੜ੍ਹ ਨੈਸ਼ਨਲ ਪੰਜਾਬ


ਨਵੀਂ ਦਿੱਲੀ, 10 ਜੁਲਾਈ, ਬੋਲੇ ਪੰਜਾਬ ਬਿਊਰੋ :


7 ਰਾਜਾਂ ਦੀਆਂ 13 ਵਿਧਾਨ ਸਭਾ ਸੀਟਾਂ ’ਤੇ ਜ਼ਿਮਨੀ ਚੋਣਾਂ ਲਈ ਵੋਟਿੰਗ ਜਾਰੀ ਹੈ। ਇਨ੍ਹਾਂ ਵਿਚੋਂ ਸਭ ਤੋਂ ਵੱਧ ਚਾਰ ਸੀਟਾਂ ਪੱਛਮੀ ਬੰਗਾਲ ਦੀਆਂ ਹਨ। ਇਸ ਦੇ ਨਾਲ ਹੀ ਹਿਮਾਚਲ ਪ੍ਰਦੇਸ਼ ਦੀਆਂ ਤਿੰਨ ਅਤੇ ਉੱਤਰਾਖ਼ੰਡ ਦੀਆਂ ਦੋ ਸੀਟਾਂ ’ਤੇ ਵੋਟਾਂ ਪੈ ਰਹੀਆਂ ਹਨ। ਪੰਜਾਬ, ਬਿਹਾਰ, ਮੱਧ ਪ੍ਰਦੇਸ਼ ਅਤੇ ਤਾਮਿਨਾਡੂ ਵਿਚ ਇਕ ਇਕ ਸੀਟ ’ਤੇ ਇਹ ਜ਼ਿਮਨੀ ਚੋਣਾਂ ਹੋ ਰਹੀਆਂ ਹਨ। ਲੋਕ ਸਭਾ ਚੋਣ ਨਤੀਜਿਆਂ ਤੋਂ ਬਾਅਦ ਪਹਿਲੀ ਵਾਰ ਚੋਣਾਂ ਹੋ ਰਹੀਆਂ ਹਨ। ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦੀ ਪਤਨੀ ਕਮਲੇਸ਼ ਠਾਕੁਰ ਸਮੇਤ ਕਈ ਦਿੱਗਜ ਅਤੇ ਕੁਝ ਨਵੇਂ ਚਿਹਰੇ ਇਸ ਚੋਣ ਵਿਚ ਆਪਣੀ ਕਿਸਮਤ ਅਜ਼ਮਾ ਰਹੇ ਹਨ।

Leave a Reply

Your email address will not be published. Required fields are marked *