ਲੁਧਿਆਣਾ, 10 ਜੁਲਾਈ,ਬੋਲੇ ਪੰਜਾਬ ਬਿਊਰੋ :
ਲੁਧਿਆਣਾ ਦੇ ਹੰਬੜਾ ਰੋਡ ‘ਤੇ ਲੁਟੇਰਿਆਂ ਨੇ ਇੱਕ ਵਿਅਕਤੀ ਦਾ ਕਤਲ ਕਰ ਦਿੱਤਾ ਹੈ। ਲੁਟੇਰੇ ਬੁਲੇਟ ਮੋਟਰਸਾਈਕਲ ਚੋਰੀ ਕਰਕੇ ਭੱਜ ਰਹੇ ਸਨ। ਮ੍ਰਿਤਕ ਵਿਅਕਤੀ ਨੇ ਆਪਣੇ ਭਰਾ ਦੀ ਮਦਦ ਨਾਲ ਬਾਈਕ ‘ਤੇ ਸਵਾਰ ਹੋ ਕੇ ਚੋਰਾਂ ਦਾ ਕਾਫੀ ਦੂਰ ਤੱਕ ਪਿੱਛਾ ਕੀਤਾ ਪਰ ਜਦੋਂ ਉਹ ਚੋਰਾਂ ਦੇ ਨੇੜੇ ਪਹੁੰਚੇ ਤਾਂ ਸੁੰਨਸਾਨ ਇਲਾਕੇ ਵਿੱਚ ਬਦਮਾਸ਼ਾਂ ਨੇ ਉਸ ਦੇ ਸਿਰ ‘ਤੇ ਰਾਡਾਂ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।
ਜਿਸ ਵਿੱਚ 38 ਸਾਲਾ ਸੁਖਵਿੰਦਰ ਸਿੰਘ ਦੀ ਜਾਨ ਚਲੀ ਗਈ। ਇਸ ਮਾਮਲੇ ‘ਚ ਲੁਧਿਆਣਾ ਦਿਹਾਤੀ ਦੇ ਥਾਣਾ ਸਿੱਧਵਾਂ ਬੇਟ ਦੀ ਪੁਲਸ ਨੇ ਅਣਪਛਾਤੇ ਹਮਲਾਵਰਾਂ ਖਿਲਾਫ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।