ਨਵੀਂ ਦਿੱਲੀ, 11 ਜੁਲਾਈ, ਬੋਲੇ ਪੰਜਾਬ ਬਿਊਰੋ :
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰੀ ਬਜਟ 2024 ਦੇ ਮੱਦਦੇਨਜ਼ਰ ਉੱਘੇ ਅਰਥਸ਼ਾਸਤਰੀਆਂ ਸਮੇਤ ਇਸ ਖੇਤਰ ਦੇ ਮਾਹਿਰਾਂ ਨਾਲ ਮੀਟਿੰਗ ਕੀਤੀ ਹੈ। ਇਸ ਮੀਟਿੰਗ ਵਿੱਚ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੀ ਮੌਜੂਦ ਸਨ ਜੋ ਕਿ 23 ਜੁਲਾਈ ਨੂੰ ਸਰਕਾਰ ਦੇ ਤੀਜੇ ਕਾਰਜਕਾਲ ਲਈ ਬਜਟ ਪੇਸ਼ ਕਰਨ ਜਾ ਰਹੇ ਹਨ।
ਇਹ ਬਜਟ ਵਿਸ਼ੇਸ਼ ਮਹੱਤਤਾ ਰੱਖਦਾ ਹੈ ਕਿਉਂਕਿ ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਦਾ ਇਹ ਪਹਿਲਾ ਵੱਡਾ ਆਰਥਿਕ ਦਸਤਾਵੇਜ਼ ਹੋਣਾ ਵਾਲਾ ਹੈ। ਇਸ ਬਜਟ ਵਿੱਚ ਭਾਰਤ ਦੇ ਵਿਕਾਸ ਲਈ ਇੱਕ ਰਣਨੀਤਕ ਰੂਪ ਰੇਖਾ ਤਿਆਰ ਕਰਨ ਦੀ ਉਮੀਦ ਹੈ, ਜਿਸ ਵਿੱਚ 2047 ਤੱਕ ਭਾਰਤ ਦੇ ਇੱਕ ਵਿਕਸਿਤ ਰਾਸ਼ਟਰ ਬਣਨ ਦੇ ਟੀਚੇ ਨੂੰ ਮੁੱਖ ਰੱਖਿਆ ਜਾਵੇਗਾ।
ਸਲਾਹ ਮਸ਼ਵਰੇ ਦੇ ਦੌਰਾਨ ਸ੍ਰੀਮਤੀ ਸੀਤਾਰਮਨ ਨੇ ਕੀਮਤੀ ਸੁਝਾਵਾਂ ਨੂੰ ਸਾਂਝਾ ਕਰਨ ਲਈ ਧੰਨਵਾਦ ਕਰਿਦਆਂ ਮਾਹਿਰਾਂ ਅਤੇ ਪ੍ਰਤੀਨਿਧੀਆਂ ਨੂੰ ਭਰੋਸਾ ਦਿਵਾਇਆ ਕਿ ਕੇਂਦਰੀ ਬਜਟ 2024-25 ਨੂੰ ਤਿਆਰ ਕਰਨ ਸਮੇਂ ਉਨ੍ਹਾਂ ਦੇ ਸੁਝਾਵਾਂ ਨੂੰ ਧਿਆਨ ਨਾਲ ਵਿਚਾਰਿਆ ਜਾਵੇਗਾ।