ਅਕਾਲੀ ਹਕੂਮਤ ਵੱਲੋਂ ਸ਼ੁਰੂ ਕੀਤੀਆਂ ਗਈਆਂ ਤਮਾਮ ਦਲਿਤ ਭਲਾਈ ਸਕੀਮਾਂ ਦਾ ਆਪ ਨੇ ਭੋਗ ਪਾਇਆ-ਪੁਰਖਾਲਵੀ

ਚੰਡੀਗੜ੍ਹ ਪੰਜਾਬ

ਅਕਾਲੀ ਦਲ ਦੇ ਐਸਸੀ ਵਿੰਗ ਦਾ ਵਿਆਪਕ ਵਿਸਥਾਰ ਕੀਤਾ ਜਾਵੇਗਾ-ਸੁਖਬੀਰ ਬਾਦਲ



ਮੁਹਾਲੀ 11 ਜੁਲਾਈ ,ਬੋਲੇ ਪੰਜਾਬ ਬਿਊਰੋ :



ਸ਼੍ਰੋਮਣੀ ਅਕਾਲੀ ਦਲ ਦੇ ਐਸਸੀ ਵਿੰਗ ਦੀ ਇੱਕ ਅਹਿਮ ਮੀਟਿੰਗ ਵਿੰਗ ਦੇ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਗੁਲਜ਼ਾਰ ਸਿੰਘ ਰਾਣੀਕੇ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਪਾਰਟੀ ਸੁਪਰੀਮੋ ਸਰਦਾਰ ਸੁਖਬੀਰ ਸਿੰਘ ਬਾਦਲ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ।
ਮੀਟਿੰਗ ਦੀ ਕਾਰਵਾਈ ਪ੍ਰੈਸ ਦੇ ਨਾ ਜਾਰੀ ਕਰਦਿਆਂ ਪਾਰਟੀ ਦੇ ਸੀਨੀਅਰ ਆਗੂ ਤੇ ਵਿੰਗ ਦੇ ਜਨਰਲ ਸਕੱਤਰ ਸ਼ਮਸ਼ੇਰ ਪੁਰਖਾਲਵੀ ਨੇ ਦੱਸਿਆ ਕਿ ਪਾਰਟੀ ਦੇ ਐਸਸੀ ਵਿੰਗ ਦੀ ਮਜ਼ਬੂਤੀ ਅਤੇ ਵਿਆਪਕ ਵਿਸਥਾਰ ਲਈ ਚਰਚਾ ਕਰਦਿਆਂ ਪਾਰਟੀ ਪ੍ਰਧਾਨ ਸਰਦਾਰ ਬਾਦਲ ਵੱਲੋਂ ਵਿੰਗ ਦੀਆਂ ਜ਼ਿਲ੍ਹਾ ਪੱਧਰੀ ਕਮੇਟੀਆਂ ਨੂੰ ਕਾਰਜਸ਼ੀਲ ਕਰਕੇ ਪਿੰਡ ਪੱਧਰ ਦੀਆਂ ਕਮੇਟੀਆਂ ਦਾ ਗਠਨ ਕਰਨ ਸੰਬੰਧੀ ਆਦੇਸ਼ ਜਾਰੀ ਕੀਤੇ।
ਵਿੰਗ ਦੇ ਪ੍ਰਧਾਨ ਸਰਦਾਰ ਗੁਲਜ਼ਾਰ ਸਿੰਘ ਰਾਣੀਕੇ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਿਹਨਤੀ ਅਤੇ ਕਾਰਜਸੀਲ ਆਗੂਆਂ ਨੂੰ ਪਾਰਟੀ ਵਿੱਚ ਪਦਉੱਨਤ ਕੀਤਾ ਜਾਵੇਗਾ।

ਉਨ੍ਹਾਂ ਨਵੀਂ ਭਰਤੀ ਦੇ ਅਮਲ ਨੂੰ ਅਗਲੇ ਮਹੀਨੇ ਵਿੱਚ ਮੁਕੰਮਲ ਕਰਨ ਦਾ ਵਿਸ਼ਵਾਸ਼ ਦਿਵਾਇਆ।
ਮੀਟਿੰਗ ਵਿੱਚ ਹਾਜ਼ਰ ਵਿੰਗ ਦੇ ਜਨਰਲ ਸਕੱਤਰ ਸ਼ਮਸ਼ੇਰ ਪੁਰਖਾਲਵੀ ਨੇ ਦਲਿਤਾਂ ਦੀ ਅਣਦੇਖੀ ਦਾ ਜ਼ਿਕਰ ਕਰਦਿਆਂ ਮੰਗ ਕੀਤੀ ਕਿ ਦਲਿਤ ਆਗੂਆਂ ਨੂੰ ਪਾਰਟੀ ਵਿੱਚ ਬਰਾਬਰ ਦਾ ਮਾਣ-ਸਨਮਾਨ ਦੇਣਾ ਯਕੀਨੀ ਬਣਾਇਆ ਜਾਵੇ। ਸ਼੍ਰੀ ਪੁਰਖਾਲਵੀ ਨੇ ਅਕਾਲੀ ਸਰਕਾਰ ਵੇਲੇ ਸ਼ੁਰੂ ਕੀਤੀਆਂ ਗਈਆਂ ਤਮਾਮ ਦਲਿਤ ਭਲਾਈ ਸਕੀਮਾਂ ਪ੍ਰਤੀ ਮੌਜੂਦਾ ਹਕੂਮਤ ਦੀ ਨੁਕਤਾਚੀਨੀ ਕਰਦਿਆਂ ਕਿਹਾ ਕਿ ਸਰਕਾਰ ਦੀ ਅਣਦੇਖੀ ਅਤੇ ਬਦਨੀਤੀ ਕਾਰਨ ਤਮਾਮ ਭਲਾਈ ਸਕੀਮਾਂ ਇੱਕ ਇੱਕ ਕਰਕੇ ਦਮ ਤੋੜ ਰਹੀਆਂ ਹਨ ਜਿਸ ਕਾਰਨ ਦਲਿਤ ਸਮਾਜ ਗ਼ੁਰਬਤ ਦਾ ਜੀਵਨ ਬਤੀਤ ਕਰਨ ਲਈ ਮਜਬੂਰ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ, ਦਰਬਾਰਾ ਸਿੰਘ ਗੁਰੂ, ਸਾਬਕਾ ਮੰਤਰੀ ਦਲਜੀਤ ਸਿੰਘ ਚੀਮਾ, ਸੋਹਣ ਸਿੰਘ ਠੰਡਲ, ਵਿਧਾਇਕ ਡਾ: ਸੁਖਵਿੰਦਰ ਸਿੰਘ ਸੁੱਖੀ ਅਤੇ ਅਨੇਕਾਂ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਜ਼ਿਲ੍ਹਾ ਪ੍ਰਧਾਨ ਵੀ ਹਾਜ਼ਰ ਸਨ।

Leave a Reply

Your email address will not be published. Required fields are marked *