ਜਲੰਧਰ ਪੱਛਮੀ ਸੀਟ ‘ਤੇ ਉਪ ਚੋਣ ਲਈ ਵੋਟਿੰਗ ਸ਼ਾਂਤੀਪੂਰਵਕ ਨੇਪਰੇ ਚੜ੍ਹੀ, 54.98 ਫੀਸਦੀ ਵੋਟਿੰਗ ਹੋਈ

ਪੰਜਾਬ


ਜਲੰਧਰ, 11 ਜੁਲਾਈ, ਬੋਲੇ ਪੰਜਾਬ ਬਿਊਰੋ :


ਜਲੰਧਰ ਪੱਛਮੀ ਸੀਟ ‘ਤੇ ਉਪ ਚੋਣ ਲਈ ਵੋਟਿੰਗ ਸ਼ਾਂਤੀਪੂਰਵਕ ਨੇਪਰੇ ਚੜ੍ਹ ਗਈ। ਇਸ ਸੀਟ ‘ਤੇ 54.98 ਫੀਸਦੀ ਵੋਟਿੰਗ ਹੋਈ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ: ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਮਨੀ ਚੋਣ ਅਮਨ-ਅਮਾਨ ਨਾਲ ਨੇਪਰੇ ਚੜ੍ਹੀ ਅਤੇ ਵੋਟਿੰਗ ਪ੍ਰਕਿਰਿਆ ਦੌਰਾਨ ਕਿਸੇ ਵੀ ਤਰ੍ਹਾਂ ਦੀ ਹਿੰਸਾ ਦੀ ਘਟਨਾ ਨਹੀਂ ਵਾਪਰੀ।ਉਨ੍ਹਾਂ ਅੱਗੇ ਦੱਸਿਆ ਕਿ ਵੋਟਾਂ ਦੀ ਗਿਣਤੀ 13 ਜੁਲਾਈ 2024 ਨੂੰ ਸਵੇਰੇ 8 ਵਜੇ ਲਾਇਲਪੁਰ ਖਾਲਸਾ ਕਾਲਜ ਫਾਰ ਵੂਮੈਨ ਵਿਖੇ ਹੋਵੇਗੀ। ਉਨ੍ਹਾਂ ਹਲਕੇ ਵਿੱਚ ਸਮੁੱਚੀ ਵੋਟਿੰਗ ਪ੍ਰਕਿਰਿਆ ਨੂੰ ਸਹੀ ਅਤੇ ਨਿਰਵਿਘਨ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਉਣ ਲਈ ਸਾਰੇ ਵੋਟਰਾਂ, ਪੋਲਿੰਗ ਸਟਾਫ਼ ਅਤੇ ਸੁਰੱਖਿਆ ਬਲਾਂ ਦਾ ਧੰਨਵਾਦ ਕੀਤਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।