ਪਾਕਿਸਤਾਨ ਦੇ ਪਿਸ਼ਾਵਰ ਵਿੱਚ ਸਾਊਦੀ ਏਅਰਲਾਈਨਜ਼ ਦੇ ਜਹਾਜ਼ ਨੂੰ ਅੱਗ ਲੱਗੀ, ਕਈ ਜਖਮੀ

ਸੰਸਾਰ ਚੰਡੀਗੜ੍ਹ ਪੰਜਾਬ


ਪੇਸ਼ਾਵਰ, 11 ਜੁਲਾਈ,ਬੋਲੇ ਪੰਜਾਬ ਬਿਊਰੋ :


ਪਾਕਿਸਤਾਨ ਦੇ ਪਿਸ਼ਾਵਰ ਵਿੱਚ ਸਾਊਦੀ ਏਅਰਲਾਈਨਜ਼ ਦੇ ਇਕ ਜਹਾਜ਼ ਨੂੰ ਅੱਗ ਲੱਗ ਗਈ ਜਿਸ ਕਾਰਨ ਦਸ ਜਣੇ ਜ਼ਖ਼ਮੀ ਹੋ ਗਏ। ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਜਹਾਜ਼ ਲੈਂਡਿੰਗ ਕਰ ਰਿਹਾ ਸੀ। ਇਸ ਤੋਂ ਬਾਅਦ ਯਾਤਰੀਆਂ ਤੇ ਜਹਾਜ਼ ਦੇ ਅਮਲੇ ਨੂੰ ਐਮਰਜੈਂਸੀ ਗੇਟ ਰਾਹੀਂ ਬਾਹਰ ਕੱਢਿਆ ਗਿਆ। ਇਹ ਉਡਾਣ ਰਿਆਧ ਤੋਂ ਪੇਸ਼ਾਵਰ ਆਈ ਸੀ। ਇਹ ਪਤਾ ਲੱਗਿਆ ਹੈ ਕਿ ਜਹਾਜ਼ ਦੇ ਲੈਂਡਿੰਗ ਗੇਅਰ ਵਿਚ ਖਰਾਬੀ ਆ ਗਈ ਸੀ ਜਿਸ ਕਾਰਨ ਅੱਗ ਲੱਗ ਗਈ। ਇਸ ਜਹਾਜ਼ ਵਿਚ 276 ਯਾਤਰੀ ਤੇ 21 ਜਹਾਜ਼ ਦੇ ਅਮਲੇ ਦੇ ਮੈਂਬਰ ਸਵਾਰ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।