ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪ੍ਰਮੁੱਖ ਅਰਥ ਸ਼ਾਸਤਰੀਆਂ ਅਤੇ ਮਾਹਿਰਾਂ ਨਾਲ ਆਮ ਬਜਟ ਬਾਰੇ ਚਰਚਾ ਕਰਨਗੇ

ਚੰਡੀਗੜ੍ਹ ਨੈਸ਼ਨਲ ਪੰਜਾਬ


ਨਵੀਂ ਦਿੱਲੀ, 11 ਜੁਲਾਈ, ਬੋਲੇ ਪੰਜਾਬ ਬਿਊਰੋ :


ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਰਵਾਰ ਨੂੰ ਦੇਸ਼ ਦੇ ਪ੍ਰਮੁੱਖ ਅਰਥ ਸ਼ਾਸਤਰੀਆਂ ਅਤੇ ਵੱਖ-ਵੱਖ ਖੇਤਰਾਂ ਦੇ ਮਾਹਿਰਾਂ ਨਾਲ ਬੈਠਕ ਕਰਕੇ ਆਮ ਬਜਟ ਬਾਰੇ ਉਨ੍ਹਾਂ ਦੀ ਰਾਏ ਲੈਣਗੇ। ਇਸ ਮੀਟਿੰਗ ਦੌਰਾਨ ਮੁੱਖ ਤੌਰ ‘ਤੇ ਆਮ ਬਜਟ ਦੀਆਂ ਵਿਵਸਥਾਵਾਂ ਰਾਹੀਂ ਵਿਕਸਤ ਭਾਰਤ ਲਈ ਰੋਡਮੈਪ ਤਿਆਰ ਕਰਨ, ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਆਰਥਿਕ ਸੁਧਾਰਾਂ ਦੀ ਰਫ਼ਤਾਰ ਨੂੰ ਤੇਜ਼ ਕਰਨ ਅਤੇ ਮੱਧ ਅਤੇ ਹੇਠਲੇ ਮੱਧ ਵਰਗ ਨੂੰ ਰਾਹਤ ਦੇਣ ਦੇ ਉਪਾਵਾਂ ‘ਤੇ ਚਰਚਾ ਕੀਤੀ ਜਾਵੇਗੀ।
ਸੀਨੀਅਰ ਅਧਿਕਾਰੀ ਦੇ ਅਨੁਸਾਰ, ਨੀਤੀ ਆਯੋਗ ਦੇ ਉਪ ਚੇਅਰਮੈਨ ਸੁਮਨ ਬੇਰੀ ਅਤੇ ਹੋਰ ਮੈਂਬਰ, ਵਿੱਤ ਮੰਤਰਾਲੇ ਦੇ ਸੀਨੀਅਰ ਅਧਿਕਾਰੀ ਵੀ ਬੈਠਕ ਵਿੱਚ ਹਿੱਸਾ ਲੈਣਗੇ। ਦੱਸਣਯੋਗ ਹੈ ਕਿ ਵਿੱਤ ਮੰਤਰੀ ਨਿਰਮਲਾ ਸੀਤਾਰਮਨ 23 ਜੁਲਾਈ ਨੂੰ ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਦਾ ਪਹਿਲਾ ਆਮ ਬਜਟ ਪੇਸ਼ ਕਰੇਗੀ। ਇਸ ਵਾਰ ਆਮ ਬਜਟ ‘ਚ ਉਦਯੋਗਾਂ ਦੇ ਨਾਲ-ਨਾਲ ਮੱਧ ਵਰਗ ਅਤੇ ਹੇਠਲੇ ਮੱਧ ਵਰਗ ਨੂੰ ਵੱਡੀ ਰਾਹਤ ਮਿਲਣ ਦੀ ਸੰਭਾਵਨਾ ਦੱਸੀ ਜਾ ਰਹੀ ਹੈ।

Leave a Reply

Your email address will not be published. Required fields are marked *