ਸ਼ੁਭਕਰਨ ਦੀ ਭੈਣ ਪੰਜਾਬ ਪੁਲਿਸ ਵਿੱਚ ਅੱਜ ਜੁਆਇਨ ਕਰੇਗੀ ਨੌਕਰੀ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ 11 ਜੁਲਾਈ ,ਬੋਲੇ ਪੰਜਾਬ ਬਿਊਰੋ ;

ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਨੂੰ ਲੈ ਕੇ ਹਰਿਆਣਾ ਸਰਹੱਦ ‘ਤੇ ਮਾਰੇ ਗਏ ਕਿਸਾਨ ਸ਼ੁਭਕਰਨ ਸਿੰਘ ਦੀ ਭੈਣ ਗੁਰਪ੍ਰੀਤ ਕੌਰ ਅੱਜ ਨੌਕਰੀ ਜੁਆਇਨ ਕਰੇਗੀ। ਪੰਜਾਬ ਸਰਕਾਰ ਨੇ ਦੋ ਦਿਨ ਪਹਿਲਾਂ ਉਸ ਨੂੰ ਪੁਲੀਸ ਵਿਭਾਗ ਵਿੱਚ ਨੌਕਰੀ ਦਿੱਤੀ ਹੈ। ਉਨ੍ਹਾਂ ਨੂੰ ਨਿਯੁਕਤੀ ਪੱਤਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੌਂਪਿਆ। ਇਸ ਦੇ ਨਾਲ ਹੀ ਪਤਾ ਲੱਗਾ ਹੈ ਕਿ ਉਸ ਦੀ ਮੈਡੀਕਲ ਨਾਲ ਸਬੰਧਤ ਸਾਰੀਆਂ ਪ੍ਰਕਿਰਿਆਵਾਂ ਹੋ ਚੁੱਕੀਆਂ ਹਨ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਉਹ ਅੱਜ ਹੀ ਨੌਕਰੀ ਜੁਆਇਨ ਕਰ ਸਕਦੀ ਹੈ, ਇਸ ਸਬੰਧੀ ਉਨ੍ਹਾਂ ਨੂੰ ਹੁਕਮ ਮਿਲ ਗਏ ਹਨ।

ਸ਼ੁਭਕਰਨ ਸਿੰਘ ਦੀ ਮੌਤ ’ਤੇ ਕਿਸਾਨਾਂ ਵੱਲੋਂ ਪਰਿਵਾਰ ਦੀ ਮਦਦ ਦੀ ਮੰਗ ਕੀਤੀ ਗਈ ਸੀ ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਕਿਸਾਨ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦਾ ਚੈੱਕ ਅਤੇ ਉਸ ਦੀ ਭੈਣ ਨੂੰ ਸਰਕਾਰੀ ਨੌਕਰੀ ਦਿੱਤੀ ਸੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।