ਹਾਈਕੋਰਟ ਵੱਲੋਂ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਨੂੰ ਜ਼ਮਾਨਤ ਦੇਣ ਤੋਂ ਇਨਕਾਰ

ਚੰਡੀਗੜ੍ਹ ਨੈਸ਼ਨਲ ਪੰਜਾਬ

ਨਵੀਂ ਦਿੱਲੀ, 12 ਜੁਲਾਈ ,ਬੋਲੇ ਪੰਜਾਬ ਬਿਊਰੋ :

,ਦਿੱਲੀ ਹਾਈਕੋਰਟ ਨੇ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਨੂੰ ਰਾਜਸਭਾ ਮੈਂਬਰ ਸਵਾਤੀ ਮਾਲੀਵਾਲ ਨਾਲ ਕੁੱਟਮਾਰ ਕਰਨ ਦੇ ਮਾਮਲੇ ਵਿਚ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਜਸਟਿਸ ਅਨੁਪ ਕੁਮਾਰ ਮਹਿੰਦੀਰੱਤਾ ਨੇ ਬਿਭਵ ਕੁਮਾਰ ਦੀ ਪਟੀਸ਼ਨ ਖ਼ਾਰਜ ਕਰਦਿਆਂ ਕਿਹਾ ਕਿ ਉਸ ਨੂੰ ਰਾਹਤ ਦੇਣ ਦਾ ਕੋਈ ਆਧਾਰ ਨਹੀਂ ਹੈ।ਜ਼ਿਕਰਯੋਗ ਹੈ ਕਿ ਨਿਆਂਇਕ ਹਿਰਾਸਤ ‘ਚ ਮੌਜੂਦ ਕੁਮਾਰ ਨੇ 13 ਮਈ ਨੂੰ ਕੇਜਰੀਵਾਲ ਦੀ ਸਰਕਾਰੀ ਰਿਹਾਇਸ਼ ਤੇ ਸਵਾਤੀ ਮਾਲੀਵਾਲ ‘ਤੇ ਕਥਿਤ ਤੌਰ ‘ਤੇ ਹਮਲਾ ਕੀਤਾ ਸੀ। ਕੁਮਾਰ ਦੇ ਖ਼ਿਲਾਫ਼ 16 ਮਈ ਨੂੰ ਵੱਖ-ਵੱਖ ਧਾਰਾਵਾਂ ਦੇ ਤਹਿਤ ਐਫਆਈਆਰ ਦਰਜ ਕੀਤੀ ਗਈ ਸੀ। ਕੁਮਾਰ ਨੇ ਦੋਸ਼ਾਂ ਨੂੰ ਝੂਠਾ ਦੱਸਦੇ ਹੋਏ ਜ਼ਮਾਨਤ ਦੀ ਮੰਗ ਕੀਤੀ ਸੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।