ਢਿੱਗਾਂ ਡਿੱਗਣ ਕਾਰਨ 63 ਲੋਕਾਂ ਨੂੰ ਲੈ ਕੇ ਜਾ ਰਹੀਆਂ ਦੋ ਬੱਸਾਂ ਨਦੀ ‘ਚ ਡਿੱਗੀਆਂ, ਸਾਰੇ ਯਾਤਰੀ ਲਾਪਤਾ

ਸੰਸਾਰ ਚੰਡੀਗੜ੍ਹ ਨੈਸ਼ਨਲ ਪੰਜਾਬ

ਕਾਠਮੰਡੂ 12 ਜੁਲਾਈ, ਬੋਲੇ ਪੰਜਾਬ ਬਿਊਰੋ:


ਨੇਪਾਲ ‘ਚ ਖਰਾਬ ਮੌਸਮ ਲੋਕਾਂ ਲਈ ਮੁਸੀਬਤ ਬਣ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਅੱਜ ਯਾਨੀ ਸ਼ੁੱਕਰਵਾਰ ਸਵੇਰੇ ਮੱਧ ਨੇਪਾਲ ‘ਚ ਮਦਨ-ਆਸ਼ੀਰ ਹਾਈਵੇ ‘ਤੇ ਢਿੱਗਾਂ ਡਿੱਗਣ ਕਾਰਨ ਲਗਭਗ 63 ਯਾਤਰੀਆਂ ਨੂੰ ਲੈ ਕੇ ਜਾ ਰਹੀਆਂ ਦੋ ਬੱਸਾਂ ਤ੍ਰਿਸ਼ੂਲੀ ਨਦੀ ‘ਚ ਰੁੜ੍ਹ ਗਈਆਂ। ਸਾਰੇ ਯਾਤਰੀ ਲਾਪਤਾ ਦੱਸੇ ਜਾ ਰਹੇ ਹਨ।
ਚਿਤਵਨ ਦੇ ਮੁੱਖ ਜ਼ਿਲ੍ਹਾ ਅਧਿਕਾਰੀ ਇੰਦਰਦੇਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਣਕਾਰੀ ਅਨੁਸਾਰ ਦੋਵੇਂ ਬੱਸਾਂ ਵਿੱਚ ਡਰਾਈਵਰ ਸਮੇਤ ਕੁੱਲ 63 ਲੋਕ ਸਵਾਰ ਸਨ।ਹਾਦਸਾ ਸਵੇਰੇ ਕਰੀਬ ਸਾਢੇ ਤਿੰਨ ਵਜੇ ਵਾਪਰਿਆ।ਉਨ੍ਹਾਂ ਕਿਹਾ ਕਿ ਅਸੀਂ ਘਟਨਾ ਸਥਾਨ ‘ਤੇ ਹਾਂ ਅਤੇ ਯਾਤਰੀਆਂ ਨੂੰ ਲੱਭਣ ਦੀ ਮੁਹਿੰਮ ਜਾਰੀ ਹੈ। ਲਗਾਤਾਰ ਹੋ ਰਹੀ ਬਰਸਾਤ ਕਾਰਨ ਸਾਨੂੰ ਲਾਪਤਾ ਬੱਸਾਂ ਦੀ ਭਾਲ ਕਰਨ ਵਿੱਚ ਦਿੱਕਤ ਆ ਰਹੀ ਹੈ। ਇਸ ਦੌਰਾਨ ਖਰਾਬ ਮੌਸਮ ਕਾਰਨ ਕਾਠਮੰਡੂ ਤੋਂ ਭਰਤਪੁਰ, ਚਿਤਵਨ ਦੀਆਂ ਸਾਰੀਆਂ ਉਡਾਣਾਂ ਅੱਜ ਲਈ ਰੱਦ ਕਰ ਦਿੱਤੀਆਂ ਗਈਆਂ ਹਨ।

Leave a Reply

Your email address will not be published. Required fields are marked *