ਪਟਨਾ, 13 ਜੁਲਾਈ, ਬੋਲੇ ਪੰਜਾਬ ਬਿਊਰੋ :
ਬਿਹਾਰ ‘ਚ ਪਿਛਲੇ 24 ਘੰਟਿਆਂ ‘ਚ ਅਸਮਾਨੀ ਬਿਜਲੀ ਡਿੱਗਣ ਕਾਰਨ 21 ਲੋਕਾਂ ਦੀ ਮੌਤ ਹੋ ਗਈ ਹੈ। ਸਭ ਤੋਂ ਵੱਧ 6 ਮੌਤਾਂ ਮਧੂਬਨੀ ਜ਼ਿਲ੍ਹੇ ਵਿੱਚ ਹੋਈਆਂ ਹਨ। ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਮੌਤਾਂ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਹਰੇਕ ਮ੍ਰਿਤਕ ਦੇ ਪਰਿਵਾਰਕ ਮੈਂਬਰ ਨੂੰ 4 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਹੈ। ਇਸ ਮਹੀਨੇ ਵਿੱਚ ਹੀ ਅਸਮਾਨੀ ਬਿਜਲੀ ਡਿੱਗਣ ਕਾਰਨ 70 ਲੋਕਾਂ ਦੀ ਜਾਨ ਜਾ ਚੁੱਕੀ ਹੈ।