ਅਮਰੀਕਾ ਤੋਂ ਪੰਜਾਬ ਆਏ ਲਾੜੇ ਦੀ ਵਿਆਹ ਸਮਾਗਮ ‘ਚ ਲਾੜੀ ਦੀਆਂ ਅੱਖਾਂ ਸਾਹਮਣੇ ਮੌਤ

ਚੰਡੀਗੜ੍ਹ ਪੰਜਾਬ


ਨਵਾਂ ਸ਼ਹਿਰ, 13 ਜੁਲਾਈ, ਬੋਲੇ ਪੰਜਾਬ ਬਿਊਰੋ :


ਨਵਾਂ ਸ਼ਹਿਰ ਜ਼ਿਲ੍ਹੇ ਦੇ ਬੰਗਾ ਇਲਾਕੇ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ।ਇੱਥੇ ਵਿਆਹ ਸਮਾਗਮ ‘ਚ ਲਾੜੀ ਦੀਆਂ ਅੱਖਾਂ ਸਾਹਮਣੇ ਲਾੜੇ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਲੜਕਾ ਵਿਆਹ ਕਰਵਾਉਣ ਲਈ ਅਮਰੀਕਾ ਤੋਂ ਪੰਜਾਬ ਆਇਆ ਸੀ।
ਮ੍ਰਿਤਕ ਦੀ ਪਹਿਚਾਣ ਵਿਪਨ ਕੁਮਾਰ ਵਜੋਂ ਹੋਈ ਹੈ। ਉਕਤ ਨੌਜਵਾਨ 2012 ਵਿੱਚ ਅਮਰੀਕਾ ਗਿਆ ਸੀ ਅਤੇ ਉਹ ਪੀ.ਆਰ. ਹੋ ਕੇ ਵਿਆਹ ਕਰਾਉਣ ਲਈ ਆਪਣੇ ਮਾਤਾ-ਪਿਤਾ ਨਾਲ ਪੰਜਾਬ ਵਾਪਸ ਆਇਆ ਹੋਇਆ ਸੀ।
ਇਹ ਦੁਖਦਾਈ ਘਟਨਾ ਉਦੋਂ ਵਾਪਰੀ ਜਦੋਂ ਉਕਤ ਮੈਰਿਜ ਪੈਲੇਸ ਵਿੱਚ ਜੈ ਮਾਲਾ ਦੀ ਰਸਮ ਹੋ ਰਹੀ ਸੀ। ਉਕਤ ਨੌਜਵਾਨ ਨੇ ਜਿਵੇਂ ਹੀ ਲਾੜੀ ਦੇ ਗਲ਼ ਵਿੱਚ ਹਾਰ ਪਾਇਆ ਤੇ ਤਸਵੀਰ ਕਰਵਾਉਣ ਲੱਗਾ ਤਾਂ ਕੁਝ ਕੁ ਮਿੰਟਾਂ ਬਾਅਦ ਹੀ ਉਹ ਸਟੇਜ ‘ਤੇ ਡਿੱਗ ਪਿਆ। ਵਿਆਹ ‘ਚ ਸ਼ਾਮਲ ਰਿਸ਼ਤੇਦਾਰਾਂ ਤੇ ਹੋਰ ਪੁੱਜੇ ਲੋਕਾਂ ਨੇ ਉਸ ਨੂੰ ਤੁਰੰਤ ਮੁਕੰਦਪੁਰ ਸਥਿਤ ਰਾਏ ਜਰਨਲ ਹਸਪਤਾਲ ਵਿਖੇ ਪਹੁੰਚਾਇਆ। ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿਤਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।