ਕੋਟਕਪੂਰਾ-ਫਰੀਦਕੋਟ ਸੜਕ ’ਤੇ ਮੀਂਹ ਅਤੇ ਤੇਜ ਹਨੇਰੀ ਕਾਰਨ ਕਾਰ ’ਤੇ ਡਿੱਗਾ ਦਰੱਖ਼ਤ,ਵਿਦਿਆਰਥਣ ਦੀ ਮੌਤ, ਚਾਰ ਜ਼ਖਮੀ

ਚੰਡੀਗੜ੍ਹ ਪੰਜਾਬ


ਫਰੀਦਕੋਟ, 12 ਜੁਲਾਈ, ਬੋਲੇ ਪੰਜਾਬ ਬਿਊਰੋ :


ਅੱਜ ਸਵੇਰੇ ਮੀਂਹ ਅਤੇ ਤੇਜ ਹਨੇਰੀ ਕਾਰਨ ਕੋਟਕਪੂਰਾ-ਫਰੀਦਕੋਟ ਸੜਕ ’ਤੇ ਬਾਬਾ ਰੋਡੇ ਸ਼ਾਹ ਦੀ ਸਮਾਧ ਨੇੜੇ ਲੰਘ ਰਹੀ ਇੱਕ ਸਵਿੱਫਟ ਕਾਰ ’ਤੇ ਅਚਾਨਕ ਦਰੱਖਤ ਡਿੱਗ ਗਿਆ। ਇਸ ਹਾਦਸੇ ‘ਚ ਕਾਰ ਸਵਾਰ ਇੱਕ ਲੜਕੀ ਦੀ ਮੌਤ ਹੋ ਗਈ ਤੇ ਚਾਰ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ।ਲੋਕਾਂ ਨੇ ਜ਼ਖ਼ਮੀਆਂ ਨੂੰ ਕਾਰ ਵਿੱਚੋਂ ਕੱਢਿਆ ਅਤੇ ਉਨ੍ਹਾਂ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ। ਮਿਲੀ ਜਾਣਕਾਰੀ ਅਨੁਸਾਰ ਇਸ ਹਾਦਸੇ ਵਿੱਚ ਗੁਰਮੀਤ ਕੌਰ, ਦਲਜੀਤ ਸਿੰਘ, ਸਰਬਜੀਤ ਸਿੰਘ ਅਤੇ ਨਵਦੀਪ ਕੌਰ ਗੰਭੀਰ ਜ਼ਖ਼ਮੀ ਹੋ ਗਏ ਜਦੋਂਕਿ ਸਹਿਜਦੀਪ ਕੌਰ ਦੇ ਗੰਭੀਰ ਸੱਟਾਂ ਵੱਜਣ ਕਾਰਨ ਉਸ ਦੀ ਮੌਤ ਹੋ ਗਈ। ਸੂਚਨਾ ਅਨੁਸਾਰ ਸਹਿਜਦੀਪ ਕੌਰ ਬਾਰਵੀਂ ਕਲਾਸ ਦੀ ਵਿਦਿਆਰਥਣ ਸੀ ਅਤੇ ਉਹ ਫਰੀਦਕੋਟ ਪੇਪਰ ਦੇਣ ਲਈ ਜਾ ਰਹੀ ਸੀ।ਹਾਦਸੇ ਦਾ ਸ਼ਿਕਾਰ ਹੋਇਆ ਪਰਿਵਾਰ ਕੋਟਕਪੂਰਾ ਬਲਾਕ ਦਾ ਦੱਸਿਆ ਜਾ ਰਿਹਾ ਹੈ। ਜ਼ਿਲ੍ਹਾ ਪੁਲੀਸ ਮੁਖੀ ਹਰਜੀਤ ਸਿੰਘ ਨੇ ਕਿਹਾ ਕਿ ਜ਼ਖ਼ਮੀਆਂ ਦੀ ਹਾਲਤ ਖ਼ਤਰੇ ਤੋਂ ਬਾਹਰ ਹੈ।

Leave a Reply

Your email address will not be published. Required fields are marked *