ਕੌਣ ਮਾਰੇਗਾ ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ‘ਚ ਬਾਜ਼ੀ, ਫੈਸਲਾ ਅੱਜ

ਚੰਡੀਗੜ੍ਹ ਪੰਜਾਬ


ਜਲੰਧਰ, 13 ਜੁਲਾਈ, ਬੋਲੇ ਪੰਜਾਬ ਬਿਊਰੋ :


ਜਲੰਧਰ ਪੱਛਮੀ ਸੀਟ ‘ਤੇ ਹੋ ਰਹੀ ਜ਼ਿਮਨੀ ਚੋਣ ਲਈ ਵੋਟਾਂ ਦੀ ਗਿਣਤੀ ਅੱਜ ਹੋਣ ਜਾ ਰਹੀ ਹੈ, ਜਿਸ ਨੂੰ ਲੈ ਕੇ ਪ੍ਰਸ਼ਾਸਨ ਨੇ ਪੂਰੀਆਂ ਤਿਆਰੀਆਂ ਕਰ ਲਈਆਂ ਹਨ। ਇਹ ਵੋਟਾਂ ਦੀ ਗਿਣਤੀ ਖਾਲਸਾ ਕਾਲਜ (ਮਹਿਲਾ) ਵਿੱਚ ਹੋਵੇਗੀ। ਦੱਸ ਦਈਏ ਕਿ ਜਲੰਧਰ ਦੀ ਇਸ ਸੀਟ ‘ਤੇ ਚੋਣ ਨਤੀਜੇ ਕਾਫੀ ਦਿਲਚਸਪ ਹੋਣ ਵਾਲੇ ਹਨ ਅਤੇ ਚੋਣ ਲੜ ਰਹੇ ਸਾਰੇ ਉਮੀਦਵਾਰਾਂ ਦੇ ਦਿਲਾਂ ਦੀ ਧੜਕਣ ਵਧੀ ਹੋਈ ਹੈ।
ਇਸ ਵਾਰ ਇਸ ਸੀਟ ‘ਤੇ ਭਾਜਪਾ ਵੱਲੋਂ ਸ਼ੀਤਲ ਅੰਗੁਰਾਲ, ਆਮ ਆਦਮੀ ਪਾਰਟੀ ਦੇ ਮਹਿੰਦਰ ਭਗਤ ਅਤੇ ਕਾਂਗਰਸ ਦੀ ਸੁਰਿੰਦਰ ਕੌਰ ਵਿਚਾਲੇ ਤਿਕੋਣਾ ਮੁਕਾਬਲਾ ਹੈ, ਜਦਕਿ ਅਕਾਲੀ ਦਲ ਦੀ ਸੁਰਜੀਤ ਕੌਰ ਵੀ ਚੋਣ ਮੈਦਾਨ ‘ਚ ਹਨ। 
ਦੱਸ ਦੇਈਏ ਕਿ ਜਲੰਧਰ ਵੈਸਟ ਸੀਟ ਲਈ ਸਾਰੇ ਉਮੀਦਵਾਰਾਂ ਨੇ ਕਾਫੀ ਮਿਹਨਤ ਕੀਤੀ ਹੈ ਪਰ ਹੁਣ ਦੇਖਣਾ ਇਹ ਹੈ ਕਿ ਅੱਜ ਕਿਸ ਦੇ ਸਿਰ ‘ਤੇ ਤਾਜ ਸਜੇਗਾ। ਅੱਜ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋਵੇਗੀ ਅਤੇ ਸਵੇਰੇ 9 ਵਜੇ ਤੱਕ ਪਹਿਲਾ ਰੁਝਾਨ ਸਾਹਮਣੇ ਆ ਜਾਵੇਗਾ।

Leave a Reply

Your email address will not be published. Required fields are marked *