ਜਲੰਧਰ ‘ਚ ਤੇਜ਼ ਰਫਤਾਰ ਗੱਡੀ ਸੜਕ ਕਿਨਾਰੇ ਸੁੱਤੇ ਮਜ਼ਦੂਰਾਂ ‘ਤੇ ਚੜ੍ਹੀ, ਦੋ ਦੀ ਮੌਤ

ਚੰਡੀਗੜ੍ਹ ਪੰਜਾਬ


ਜਲੰਧਰ, 13 ਜੁਲਾਈ ,ਬੋਲੇ ਪੰਜਾਬ ਬਿਊਰੋ :


ਪਠਾਨਕੋਟ ਚੌਕ ‘ਤੇ ਇਕ ਤੇਜ਼ ਰਫਤਾਰ ਪਿਕਅਪ ਮਹਿੰਦਰਾ ਗੱਡੀ ਦੂਜੇ ਵਾਹਨਾਂ ਨਾਲ ਟਕਰਾ ਗਈ ਅਤੇ ਫੁੱਟਪਾਥ ‘ਤੇ ਸੁੱਤੇ ਮਜ਼ਦੂਰਾਂ ਦੇ ਉਪਰੋਂ ਚੜ੍ਹ ਕੇ ਖੰਭੇ ਨਾਲ ਜਾ ਟਕਰਾਈ।
ਇਸ ਦਰਦਨਾਕ ਹਾਦਸੇ ਵਿੱਚ ਦੋ ਮਜ਼ਦੂਰਾਂ ਦੀ ਮੌਤ ਹੋ ਗਈ ਹੈ, ਜਦਕਿ ਦੋ ਮਜ਼ਦੂਰ ਜ਼ਖ਼ਮੀ ਹੋ ਗਏ ਹਨ। ਉਨ੍ਹਾਂ ਲੋਕਾਂ ਦੀ ਮਦਦ ਨਾਲ ਨਸ਼ੇ ਦੀ ਹਾਲਤ ‘ਚ ਮਹਿੰਦਰਾ ਬੋਲੈਰੋ ਪਿਕਅੱਪ ਦੇ ਡਰਾਈਵਰ ਅਤੇ ਉਸ ਦੇ ਸਾਥੀ ਨੂੰ ਕਾਬੂ ਕਰ ਕੇ ਪੁਲਸ ਹਵਾਲੇ ਕਰ ਦਿੱਤਾ। ਇਸ ਹਾਦਸੇ ਵਿੱਚ ਦੋ ਵਾਹਨ ਵੀ ਨੁਕਸਾਨੇ ਗਏ। ਜ਼ਖ਼ਮੀ ਮਜ਼ਦੂਰਾਂ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਫਿਲਹਾਲ ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ ਹੈ।

Leave a Reply

Your email address will not be published. Required fields are marked *