ਗੋਲਡੀ ਬਰਾੜ ਦੇ ਜੀਜੇ ਅਤੇ ਸਾਥੀਆਂ ਨੂੰ ਮਾਰਨ ਦੀ ਯੋਜਨਾ ਬਣਾਉਣ ਵਾਲਾ ਗੈਂਗਸਟਰ 6 ਸਾਥੀਆਂ ਸਮੇਤ ਗ੍ਰਿਫਤਾਰ

ਚੰਡੀਗੜ੍ਹ ਪੰਜਾਬ


ਚੰਡੀਗੜ੍ਹ, 13 ਜੁਲਾਈ, ਬੋਲੇ ਪੰਜਾਬ ਬਿਊਰੋ :


ਗੈਂਗਸਟਰ ਗੋਲਡੀ ਬਰਾੜ ਦੇ ਜੀਜੇ ਗੁਰਿੰਦਰ ਗੋਰਾ ਅਤੇ ਉਸ ਦੇ ਸਾਥੀਆਂ ਨੂੰ ਮਾਰਨ ਦੀ ਯੋਜਨਾ ਬਣਾਉਣ ਵਾਲੇ ਗੈਂਗਸਟਰ ਰਾਹੁਲ ਰੌਲਾ ਨੂੰ ਉਸ ਦੇ 6 ਸਾਥੀਆਂ ਸਮੇਤ ਗ੍ਰਿਫਤਾਰ ਕਰ ਲਿਆ ਗਿਆ ਹੈ। ਕਮਿਸ਼ਨਰੇਟ ਪੁਲਿਸ ਦੀ ਇਹ ਕਾਰਵਾਈ ਅੰਮ੍ਰਿਤਸਰ ਦੇ ਇੱਕ ਹੋਟਲ ਵਿੱਚ ਕੀਤੀ ਗਈ, ਜਿੱਥੇ ਸਾਰੇ ਮੁਲਜ਼ਮ ਪਨਾਹ ਲੈ ਰਹੇ ਸਨ। ਪੁਲੀਸ ਨੇ ਮੁਲਜ਼ਮਾਂ ਕੋਲੋਂ 3 ਪਿਸਤੌਲ ਅਤੇ 11 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਪੁਲੀਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ ਨੇ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ।
ਉਨ੍ਹਾਂ ਨੇ ਦੱਸਿਆ ਕਿ ਗੈਂਗਸਟਰ ਗੋਲਡੀ ਬਰਾੜ ਨਾਲ ਦੁਸ਼ਮਣੀ ਹੁਸ਼ਿਆਰਪੁਰ ਜੇਲ੍ਹ ਤੋਂ ਸ਼ੁਰੂ ਹੋਈ, ਜਿਸ ਤੋਂ ਬਾਅਦ ਰੌਲਾ ਨੇ ਗੋਲਡੀ ਬਰਾੜ ਦੇ ਜੀਜੇ ਗੁਰਿੰਦਰ ਗੋਰਾ ‘ਤੇ ਹਮਲਾ ਕਰਨ ਦੀ ਯੋਜਨਾ ਬਣਾਈ। ਵਰਣਨਯੋਗ ਹੈ ਕਿ ਗੁਰਿੰਦਰ ਗੋਰਾ ਖਿਲਾਫ ਡੇਢ ਦਰਜਨ ਤੋਂ ਵੱਧ ਅਪਰਾਧਿਕ ਮਾਮਲੇ ਦਰਜ ਹਨ, ਜਿਨ੍ਹਾਂ ਵਿਚ ਫਰੀਦਕੋਟ ਦੇ ਕਾਂਗਰਸੀ ਆਗੂ ਪਹਿਲਵਾਨ ਦਾ ਕਤਲ ਵੀ ਸ਼ਾਮਲ ਹੈ।
ਹੁਸ਼ਿਆਰਪੁਰ ਜੇਲ ‘ਚ ਉਨ੍ਹਾਂ ਵਿਚਕਾਰ ਝਗੜਾ ਹੋ ਗਿਆ, ਉਥੋਂ ਹੀ ਦੋਵਾਂ ਵਿਚਾਲੇ ਦੁਸ਼ਮਣੀ ਸ਼ੁਰੂ ਹੋ ਗਈ। ਹਾਲ ਹੀ ‘ਚ ਰਾਹੁਲ ਰੌਲਾ ਜ਼ਮਾਨਤ ‘ਤੇ ਬਾਹਰ ਆਇਆ ਹੈ, ਬਾਹਰ ਆਉਣ ਤੋਂ ਬਾਅਦ ਉਸ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਯੋਜਨਾ ਸ਼ੁਰੂ ਕੀਤੀ ਅਤੇ ਮੱਧ ਪ੍ਰਦੇਸ਼ ਤੋਂ ਹਥਿਆਰ ਲੈ ਕੇ ਆਏ। ਰਾਹੁਲ ਖਿਲਾਫ ਫਿਰੌਤੀ, ਚੋਰੀ, ਡਕੈਤੀ ਅਤੇ ਕਤਲ ਦੀ ਕੋਸ਼ਿਸ਼ ਦੇ ਕਰੀਬ ਇਕ ਦਰਜਨ ਅਪਰਾਧਿਕ ਮਾਮਲੇ ਦਰਜ ਹਨ। ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਰਾਹੁਲ ਦੇ ਸਾਥੀਆਂ ਵਿੱਚ ਕਰਨ, ਸੁਖਦੀਪ, ਅਭੈ ਸ਼ਰਮਾ, ਰਾਘਵ ਕੁਮਾਰ ਅਤੇ ਰਮੇਸ਼ ਸ਼ਾਮਲ ਹਨ। ਪੁਲਿਸ ਮੁਲਜ਼ਮਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕਰ ਰਹੀ ਹੈ।

Leave a Reply

Your email address will not be published. Required fields are marked *