ਅਬੂਜਾ, 14 ਜੁਲਾਈ, ਬੋਲੇ ਪੰਜਾਬ ਬਿਊਰੋ :
ਨਾਈਜੀਰੀਆ ਵਿਚ ਅਕਸਰ ਇਮਾਰਤਾਂ ਦੇ ਢਹਿ ਜਾਣ ਦੀਆਂ ਖ਼ਬਰਾਂ ਆਉਂਦੀਆਂ ਰਹਿੰਦੀਆਂ ਹਨ ਅਤੇ ਇਸ ਕਾਰਨ ਕਈ ਬੇਕਸੂਰ ਲੋਕਾਂ ਦੀ ਜਾਨ ਚਲੀ ਜਾਂਦੀ ਹੈ। ਅਜਿਹੀ ਘਟਨਾ ਇੱਕ ਵਾਰ ਫਿਰ ਨਾਈਜੀਰੀਆ ਤੋਂ ਸਾਹਮਣੇ ਆ ਰਹੀ ਹੈ ਜਿੱਥੇ ਇੱਕ ਸਕੂਲ ਦੀ 2 ਮੰਜ਼ਿਲਾ ਇਮਾਰਤ ਦੇ ਡਿੱਗਣ ਨਾਲ ਹਫੜਾ-ਦਫੜੀ ਮਚ ਗਈ ਅਤੇ ਇਸ ਘਟਨਾ ਵਿਚ 16 ਵਿਦਿਆਰਥੀਆਂ ਸਮੇਤ 21 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ ‘ਚ ਕਰੀਬ 30 ਲੋਕਾਂ ਦੇ ਗੰਭੀਰ ਜ਼ਖਮੀ ਹੋਣ ਦੀ ਵੀ ਖਬਰ ਹੈ। ਹਾਲਾਂਕਿ, ਇਹ ਪਹਿਲੀ ਵਾਰ ਨਹੀਂ ਹੈ ਕਿ ਨਾਈਜੀਰੀਆ ਵਿੱਚ ਅਜਿਹੀ ਘਟਨਾ ਵਾਪਰੀ ਹੈ, ਇਸ ਤੋਂ ਪਹਿਲਾਂ ਵੀ ਅਜਿਹੀਆਂ ਭਿਆਨਕ ਘਟਨਾਵਾਂ ਵਾਪਰ ਚੁੱਕੀਆਂ ਹਨ।
ਯਾਦ ਰਹੇ ਕਿ ਸਾਲ 2021 ਵਿੱਚ ਨਾਈਜੀਰੀਆ ਦੇ ਲਾਗੋਸ ਵਿੱਚ ਇੱਕ ਇਮਾਰਤ ਡਿੱਗ ਗਈ ਸੀ। ਜਿਸ ਵਿੱਚ 45 ਲੋਕਾਂ ਦੀ ਮੌਤ ਹੋ ਗਈ ਸੀ।ਇਸ ਤੋਂ ਇੱਕ ਸਾਲ ਬਾਅਦ ਵੀ ਲਾਗੋਸ ਵਿੱਚ ਇੱਕ ਤਿੰਨ ਮੰਜ਼ਿਲਾ ਇਮਾਰਤ ਢਹਿ ਗਈ ਸੀ। ਇਸ ਹਾਦਸੇ ‘ਚ 10 ਲੋਕਾਂ ਦੀ ਮੌਤ ਹੋ ਗਈ ਸੀ।