ਪੰਜਾਬ ਪੁਲਸ ‘ਚ ਭਰਤੀ ਕਰਵਾਉਣ ਦੇ ਨਾਂ ‘ਤੇ 21 ਲੱਖ 50 ਹਜ਼ਾਰ ਰੁਪਏ ਦੀ ਠੱਗੀ ਮਾਰੀ, ਕੇਸ ਦਰਜ

ਚੰਡੀਗੜ੍ਹ ਪੰਜਾਬ


ਲੁਧਿਆਣਾ, 14 ਜੁਲਾਈ, ਬੋਲੇ ਪੰਜਾਬ ਬਿਊਰੋ :


ਥਾਣਾ ਮਾਡਲ ਟਾਊਨ ਦੀ ਪੁਲਸ ਨੇ ਪੰਜਾਬ ਪੁਲਸ ‘ਚ ਸਿਪਾਹੀ ਦੀ ਭਰਤੀ ਦੇ ਨਾਂ ‘ਤੇ 21 ਲੱਖ 50 ਹਜ਼ਾਰ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ‘ਚ ਧਾਰਾ 420 ਤਹਿਤ ਮਾਮਲਾ ਦਰਜ ਕੀਤਾ ਹੈ।
ਜਾਂਚ ਅਧਿਕਾਰੀ ਬਲਦੇਵ ਸਿੰਘ ਅਨੁਸਾਰ ਮੁਲਜ਼ਮ ਦੀ ਪਛਾਣ ਭਿੰਦਰ ਸਿੰਘ ਸੋਢੀ ਵਾਸੀ ਹੁਸ਼ਿਆਰਪੁਰ ਵਜੋਂ ਹੋਈ ਹੈ। ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਗੁਰਮਿੰਦਰ ਸਿੰਘ ਵਾਸੀ ਬਰਨਾਲਾ ਨੇ ਦੱਸਿਆ ਕਿ ਉਕਤ ਮੁਲਜ਼ਮ ਨੇ ਦੱਸਿਆ ਕਿ ਉਸ ਦੀ ਪੰਜਾਬ ਸਰਕਾਰ ਵਿੱਚ ਉੱਚ ਅਧਿਕਾਰੀਆਂ ਨਾਲ ਚੰਗੀ ਜਾਣ-ਪਛਾਣ ਹੈ ਜਿਸ ਤੋਂ ਬਾਅਦ ਉਸ ਨੇ ਕਾਂਸਟੇਬਲ ਭਰਤੀ ਕਰਵਾਉਣ ਦੇ ਸੁਪਨੇ ਦਿਖਾਏ ਅਤੇ ਮੇਜਰ ਸਿੰਘ ਅਤੇ ਜੋਗਿੰਦਰ ਸਿੰਘ ਤੋਂ 21 ਲੱਖ 50 ਹਜ਼ਾਰ ਰੁਪਏ ਲੈ ਲਏ ਪਰ ਨਾ ਤਾਂ ਭਰਤੀ ਕਰਵਾਏ ਅਤੇ ਨਾ ਹੀ ਪੈਸੇ ਵਾਪਸ ਕੀਤੇ, ਜਿਸ ਤੋਂ ਬਾਅਦ ਉਨ੍ਹਾਂ ਨੇ ਇਨਸਾਫ਼ ਲਈ ਪੁਲਿਸ ਨੂੰ ਲਿਖਤੀ ਸ਼ਿਕਾਇਤ ਦਿੱਤੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।