ਪੰਜਾਬ ਪੁਲਿਸ ਵੱਲੋਂ ਨਾਮੀ ਬਦਮਾਸ਼ਾਂ ਦੇ 5 ਸਾਥੀ ਹਥਿਆਰਾਂ ਸਮੇਤ ਗ੍ਰਿਫਤਾਰ

ਚੰਡੀਗੜ੍ਹ ਪੰਜਾਬ


ਜਲੰਧਰ, 14 ਜੁਲਾਈ, ਬੋਲੇ ਪੰਜਾਬ ਬਿਊਰੋ ;


ਜਲੰਧਰ ਕਮਿਸ਼ਨਰੇਟ ਪੁਲਿਸ ਨੂੰ ਵੱਡੀ ਸਫਲਤਾ ਹਾਸਿਲ ਹੋਈ ਹੈ। ਪੁਲਿਸ ਟੀਮ ਨੇ ਨਾਮੀ ਬਦਮਾਸ਼ਾਂ ਦੇ 5 ਹੋਰ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਕੋਲੋਂ ਵੱਡੀ ਮਾਤਰਾ ਵਿੱਚ ਹਥਿਆਰ ਵੀ ਬਰਾਮਦ ਹੋਏ ਹਨ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਇਸ ਸਬੰਧੀ ਪੋਸਟ ਸਾਂਝੀ ਕਰਕੇ ਜਾਣਕਾਰੀ ਦਿੱਤੀ ਹੈ।
ਡੀਜੀਪੀ ਨੇ ਦੱਸਿਆ ਕਿ ਕੈਨੇਡਾ ਸਥਿਤ ਨਾਮੀ ਬਦਮਾਸ਼ ਦੇ 5 ਸਾਥੀਆਂ ਨੂੰ ਹਥਿਆਰਾਂ ਸਮੇਤ ਕਾਬੂ ਕਰ ਲਿਆ ਗਿਆ ਹੈ। ਬੈਕਵਰਡ ਅਤੇ ਫਾਰਵਰਡ ਲਿੰਕੇਜ ਸਥਾਪਤ ਕਰਨ ਤੋਂ ਬਾਅਦ ਹੁਣ ਤੱਕ ਇਸ ਗਿਰੋਹ ਦੇ 13 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਮੁਲਜ਼ਮ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਕਈ ਘਿਨਾਉਣੇ ਅਪਰਾਧਾਂ ਜਿਵੇਂ ਕਿ ਕਤਲ, ਫਿਰੌਤੀ ਅਤੇ ਹੋਰ ਕਈ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਹਨ।
ਉਨ੍ਹਾਂ ਅੱਗੇ ਲਿਖਿਆ ਕਿ ਜਲੰਧਰ ਪੁਲਿਸ ਨੇ ਫੜੇ ਗਏ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *