ਬਨੂੜ ‘ਚ ਹੋਇਆ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ , ਇੱਕ ਗੈਂਗਸਟਰ ਦੇ ਗੋਲ਼ੀ ਲੱਗੀ

ਚੰਡੀਗੜ੍ਹ ਪੰਜਾਬ


ਬਨੂੜ, 14 ਜੁਲਾਈ, ਬੋਲੇ ਪੰਜਾਬ ਬਿਊਰੋ :


ਬਨੂੜ ਤੋਂ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆਈ ਹੈ। ਇਥੇ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ ਹੋਇਆ ਹੈ। ਮੁਕਾਬਲੇ ਵਿਚ ਇੱਕ ਗੈਂਗਸਟਰ ਦੇ ਗੋਲੀ ਲੱਗੀ ਹੈ। ਜਾਣਕਾਰੀ ਅਨੁਸਾਰ ਗੈਂਗਸਟਰ ਭੱਜਣ ਦੀ ਕੋਸ਼ਿਸ ਕਰ ਰਿਹਾ ਸੀ, ਜਵਾਬ ਵਿਚ ਪੁਲਿਸ ਨੇ ਫਾਇਰਿੰਗ ਕੀਤੀ। ਮਿਲੀ ਜਾਣਕਾਰੀ ਅਨੁਸਾਰ ਉਹ ਵਿਦੇਸ਼ ‘ਚ ਰਹਿੰਦੇ ਗੈਂਗਸਟਰ ਦੇ ਇਸ਼ਾਰੇ ‘ਤੇ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਉਨ੍ਹਾਂ ਕੋਲੋਂ ਹਥਿਆਰ ਵੀ ਬਰਾਮਦ ਹੋਏ ਹਨ। ਪਤਾ ਲੱਗਾ ਹੈ ਕਿ ਇਨ੍ਹਾਂ ਗੈਂਗਸਟਰਾਂ ਨੇ ਪਟਿਆਲਾ ਵਿੱਚ ਦੋ ਵਾਰਦਾਤਾਂ ਕੀਤੀਆਂ ਹਨ।
ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੀ ਟੀਮ ਇਸ ਕਾਰਵਾਈ ਦੀ ਅਗਵਾਈ ਕਰ ਰਹੀ ਹੈ। ਜਿਸ ਵਿੱਚ ਪਟਿਆਲਾ ਪੁਲਿਸ ਵੀ ਸ਼ਾਮਲ ਹੈ। ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਅਧਿਕਾਰੀ ਜਲਦੀ ਹੀ ਪੂਰੀ ਜਾਣਕਾਰੀ ਦੇਣਗੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।