ਸਿਗਰਟ ਪੀਣ ‘ਤੇ ਇਤਰਾਜ਼ ਜਤਾਉਂਦਿਆਂ ਨਿਹੰਗ ਸਿੰਘ ਨੇ IIM ਅੰਮ੍ਰਿਤਸਰ ਕੈਂਪਸ ‘ਚ ਕੀਤਾ ਹੰਗਾਮਾ

ਚੰਡੀਗੜ੍ਹ ਪੰਜਾਬ


ਅੰਮ੍ਰਿਤਸਰ, 14 ਜੁਲਾਈ, ਬੋਲੇ ਪੰਜਾਬ ਬਿਊਰੋ :


ਅੰਮ੍ਰਿਤਸਰ ਸਥਿਤ ਇੰਡੀਅਨ ਇੰਸਟੀਚਿਊਟ ਆਫ ਮੈਨੇਜਮੈਂਟ (IIM) ਦੇ ਕੈਂਪਸ ਵਿੱਚ ਇੱਕ ਨਿਹੰਗ ਸਿੰਘ ਨੇ ਹੰਗਾਮਾ ਕਰ ਦਿੱਤਾ ਹੈ। ਉਹ ਤਲਵਾਰ ਲੈ ਕੇ ਕੈਂਪਸ ਵਿਚ ਦਾਖਲ ਹੋਇਆ ਅਤੇ ਵਿਦਿਆਰਥੀਆਂ ਅਤੇ ਪ੍ਰਬੰਧਕਾਂ ਨੂੰ ਧਮਕੀਆਂ ਦੇਣ ਲੱਗਾ। ਵਿਦਿਆਰਥੀਆਂ ਨੇ ਸੋਸ਼ਲ ਮੀਡੀਆ ‘ਤੇ ਵੀਡੀਓ ਅਪਲੋਡ ਕਰਕੇ ਸੰਸਥਾ ਪ੍ਰਸ਼ਾਸਨ, ਅੰਮ੍ਰਿਤਸਰ ਪ੍ਰਸ਼ਾਸਨ ਅਤੇ ਪੁਲਿਸ ਤੋਂ ਸੁਰੱਖਿਆ ਦੀ ਮੰਗ ਕੀਤੀ ਹੈ।
ਇਹ ਘਟਨਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇੜੇ ਸਥਿਤ ਆਈਆਈਐਮ ਅੰਮ੍ਰਿਤਸਰ ਦੇ ਖੰਡਵਾਲਾ ਕੈਂਪਸ ਵਿੱਚ ਵਾਪਰੀ। ਇਹ ਵੀਡੀਓ ਕੁਝ ਦਿਨ ਪਹਿਲਾਂ ਸ਼ਾਮ 6.30 ਵਜੇ ਦੇ ਕਰੀਬ ਦੀ ਹੈ, ਜਦੋਂ ਵਿਦਿਆਰਥੀਆਂ ਨੂੰ ਸੰਸਥਾ ਦੇ ਕੈਂਪਸ ਤੋਂ ਹੋਸਟਲ ਵਿੱਚ ਤਬਦੀਲ ਕੀਤਾ ਗਿਆ ਸੀ। ਇਸ ਦੌਰਾਨ ਇੱਕ ਵਿਅਕਤੀ ਨਿਹੰਗ ਬਾਣਾ ਪਹਿਨ ਕੇ ਅਤੇ ਹੱਥ ਵਿੱਚ ਤਲਵਾਰ ਲੈ ਕੇ ਅੰਦਰ ਦਾਖ਼ਲ ਹੋਇਆ।
ਵਿਦਿਆਰਥੀਆਂ ਨੇ ਕਿਹਾ ਕਿ ਉਹ ਅਤੇ ਸਟਾਫ਼ ਕੈਂਪਸ ਦੇ ਅੰਦਰ ਸਿਗਰਟ ਨਹੀਂ ਪੀ ਸਕਦੇ ਹਨ। ਇਸੇ ਕਰਕੇ ਵਿਦਿਆਰਥੀ ਕੈਂਪਸ ਦੇ ਬਾਹਰ ਜਾ ਕੇ ਸਿਗਰਟ ਪੀਂਦੇ ਹਨ। ਜਿਸ ਬਾਰੇ ਇਸ ਨਿਹੰਗ ਨੂੰ ਇਤਰਾਜ਼ ਸੀ। ਨਿਹੰਗ ਨੇ ਬੱਸ ਵਿੱਚ ਦਾਖਲ ਹੋ ਕੇ ਸਿਗਰਟ ਪੀਣ ਵਾਲਿਆਂ ਨੂੰ ਹੱਥ ਕੱਟਣ ਦੀ ਧਮਕੀ ਦਿੱਤੀ।

Leave a Reply

Your email address will not be published. Required fields are marked *