ਗਿਆਨੀ ਕੇਵਲ ਸਿੰਘ ਅਤੇ ਗਿਆਨੀ ਪਰਵਿੰਦਰਪਾਲ ਸਿੰਘ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਵੇਂ ਗ੍ਰੰਥੀ ਵਜੋਂ ਸੇਵਾ ਸੰਭਾਲੀ

ਚੰਡੀਗੜ੍ਹ ਪੰਜਾਬ


ਅੰਮ੍ਰਿਤਸਰ, 15 ਜੁਲਾਈ, ਬੋਲੇ ਪੰਜਾਬ ਬਿਊਰੋ :


ਸ੍ਰੀ ਹਰਿਮੰਦਰ ਸਾਹਿਬ ਵਿਖੇ ਪਿਛਲੇ ਦਿਨੀਂ ਨਿਯੁਕਤ ਕੀਤੇ ਗਏ ਦੋ ਨਵੇਂ ਗ੍ਰੰਥੀ ਸਾਹਿਬਾਨ ਗਿਆਨੀ ਕੇਵਲ ਸਿੰਘ ਅਤੇ ਗਿਆਨੀ ਪਰਵਿੰਦਰਪਾਲ ਸਿੰਘ ਨੇ ਸੇਵਾ ਸੰਭਾਲ ਲਈ ਹੈ।ਇਸ ਸੰਬੰਧੀ ਅੱਜ ਸ੍ਰੀ ਅਕਾਲ ਤਖਤ ਸਾਹਿਬ ਸਨਮੁੱਖ ਸੇਵਾ ਸੰਭਾਲ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਫਤਿਹ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਵਲੋਂ ਦੋਵਾਂ ਨਵੇਂ ਗ੍ਰੰਥੀ ਸਾਹਿਬਾਨ ਨੂੰ ਦਸਤਾਰਾਂ ਅਤੇ ਸਰੋਪਾ ਭੇਟ ਕੀਤੇ ਗਏ। ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਸਮੂੰਹ ਗ੍ਰੰਥੀ ਸਾਹਿਬਾਨ ਤੋਂ ਇਲਾਵਾ ਫੈਡਰੇਸ਼ਨ ਦੇ ਪ੍ਰਧਾਨ ਅਮਰਬੀਰ ਸਿੰਘ ਢੋਟ, ਅਜੈਬ ਸਿੰਘ ਅਭਿਆਸੀ, ਸਕੱਤਰ ਪ੍ਰਤਾਪ ਸਿੰਘ, ਮੈਨੇਜਰ ਭਗਵੰਤ ਸਿੰਘ ਧੰਗੇੜਾ ਅਤੇ ਹੋਰ ਧਾਰਮਿਕ ਸ਼ਖ਼ਸੀਅਤਾਂ ਅਤੇ ਸੰਗਤਾਂ ਮੌਜੂਦ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।