ਗੁਰਦੁਆਰਾ ਸਾਹਿਬ ‘ਚ ਛੋਟੀਆਂ ਬੱਚੀਆਂ ਨਾਲ ਛੇੜਛਾੜ ਕਰਨ ਵਾਲਾ ਗ੍ਰੰਥੀ ਗ੍ਰਿਫਤਾਰ

ਚੰਡੀਗੜ੍ਹ ਪੰਜਾਬ


ਜਲਾਲਾਬਾਦ, 15 ਜੁਲਾਈ, ਬੋਲੇ ਪੰਜਾਬ ਬਿਊਰੋ :


ਥਾਣਾ ਅਮੀਰਖਾਸ ਦੀ ਪੁਲੀਸ ਨੇ ਦੋ ਲੜਕੀਆਂ ਨਾਲ ਛੇੜਛਾੜ ਕਰਨ ਵਾਲੇ ਗੁਰਦੁਆਰਾ ਗ੍ਰੰਥੀ ਖ਼ਿਲਾਫ਼ ਲੜਕੀ ਦੀ ਮਾਂ ਦੀ ਸ਼ਿਕਾਇਤ ’ਤੇ ਐਫਆਈਆਰ ਦਰਜ ਕਰਕੇ ਮੁਲਜ਼ਮ ਗ੍ਰੰਥੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲੀਸ ਉਪ ਕਪਤਾਨ ਅੱਛਰੂ ਰਾਮ ਸ਼ਰਮਾ ਨੇ ਦੱਸਿਆ ਕਿ ਪੀੜਤ ਲੜਕੀ ਦੀ ਮਾਂ ਨੇ ਪੁਲੀਸ ਨੂੰ ਦੱਸਿਆ ਸੀ ਕਿ ਉਸ ਦੀ 9 ਸਾਲਾ ਲੜਕੀ ਜਲਾਲਾਬਾਦ ਦੇ ਇੱਕ ਪ੍ਰਾਈਵੇਟ ਸਕੂਲ ਵਿੱਚ ਤੀਜੀ ਜਮਾਤ ਵਿੱਚ ਪੜ੍ਹਦੀ ਹੈ।
ਬੀਤੇ ਐਤਵਾਰ ਉਸ ਦੀ ਧੀ ਆਪਣੀ 6 ਸਾਲਾ ਸਕੂਲੀ ਸਹੇਲੀ ਨਾਲ ਘਰ ਦੇ ਬਾਹਰ ਖੇਡ ਰਹੀ ਸੀ। ਇਸ ਦੌਰਾਨ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਜੋਗਿੰਦਰ ਸਿੰਘ ਵਾਸੀ ਪਿੰਡ ਚੱਕ ਜਮਾਲਗੜ੍ਹ (ਛੋਟਾ ਪੰਜੇਕੇ) ਨੇ ਦੋ ਲੜਕੀਆਂ ਨੂੰ ਗੁਰਦੁਆਰਾ ਸਾਹਿਬ ਅੰਦਰ ਬੁਲਾ ਕੇ ਅਸ਼ਲੀਲ ਹਰਕਤਾਂ ਕੀਤੀਆਂ। ਪੁਲੀਸ ਨੇ ਮੁਲਜ਼ਮ ਗ੍ਰੰਥੀ ਜੋਗਿੰਦਰ ਸਿੰਘ ਵਾਸੀ ਪਿੰਡ ਚੱਕ ਜਮਾਲਗੜ੍ਹ (ਛੋਟਾ ਪੰਜੇਕੇ) ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

Leave a Reply

Your email address will not be published. Required fields are marked *