ਪੰਜ ਸਿੰਘ ਸਾਹਿਬਾਨ ਵਲੋਂ ਸੁਖਬੀਰ ਸਿੰਘ ਬਾਦਲ ਨੂੰ 15 ਦਿਨਾਂ ਅੰਦਰ ਨਿੱਜੀ ਤੌਰ ‘ਤੇ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਦੇ ਹੁਕਮ

ਚੰਡੀਗੜ੍ਹ ਪੰਜਾਬ


ਅੰਮ੍ਰਿਤਸਰ, 15 ਜੁਲਾਈ, ਬੋਲੇ ਪੰਜਾਬ ਬਿਊਰੋ :


ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅੱਜ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ।ਇਸ ਇਕੱਤਰਤਾ ਉਪਰੰਤ ਲਏ ਅਹਿਮ ਫੈਸਲੇ ਵਿਚ ਪਿਛਲੇ ਦਿਨੀਂ ਬਾਗੀ ਅਕਾਲੀ ਗਰੁੱਪ ਵਲੋਂ ਲਾਏ ਗਏ ਦੋਸ਼ਾਂ ਸੰਬੰਧੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ 15 ਦਿਨਾਂ ਅੰਦਰ ਨਿੱਜੀ ਤੌਰ ‘ਤੇ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਦਾ ਹੁਕਮ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਡੇਰਾ ਮੁਖੀ ਦੀ ਮੁਆਫੀ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਵਲੋਂ ਦਿੱਤੇ ਗਏ ਇਸ਼ਤਿਹਾਰਾਂ ਸੰਬੰਧੀ ਵੀ ਸ਼੍ਰੋਮਣੀ ਕਮੇਟੀ ਤੋਂ ਸਪੱਸ਼ਟੀਕਰਨ ਮੰਗਿਆ ਗਿਆ ਹੈ। ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਿੰਘ ਸਾਹਿਬਾਨ ਵਲੋਂ 24 ਘੰਟੇ ਗੁਰਦੁਆਰਾ ਸਾਹਿਬਾਨ ਦੀ ਪਹਿਰੇਦਾਰੀ ਕਰਨ ਦਾ ਵੀ ਹੁਕਮ ਕੀਤਾ ਗਿਆ ਹੈ।ਇਸ ਮੌਕੇ ਨਿਹੰਗ ਸਿੰਘ ਸੰਪਰਦਾਏ ਬਾਬਾ ਬਿਧੀ ਚੰਦ ਜੀ ਸੁਰ ਸਿੰਘ ਦੇ ਨਾਲ ਸੰਬੰਧਿਤ ਬਾਬਾ ਦਇਆ ਸਿੰਘ ਸੁਰ ਸਿੰਘ ਵਾਲਿਆਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਪੰਥਕ ਸੇਵਾ ਅਵਾਰਡ ਦੇਣ ਦਾ ਫੈਸਲਾ ਵੀ ਕੀਤਾ ਹੈ। ਇਸ ਤੋਂ ਇਲਾਵਾ ਸਿੱਖ ਸੰਗਤਾਂ ਨੂੰ ਵਾਤਾਵਰਣ ਦੀ ਸ਼ੁੱਧਤਾ ਅਤੇ ਹਰਿਆਵਲ ਲਈ ਵੱਧ ਤੋਂ ਵੱਧ ਬੂਟੇ ਲਾਉਣ ਲਈ ਵੀ ਹੁਕਮ ਜਾਰੀ ਕੀਤਾ ਗਿਆ ਹੈ।

Leave a Reply

Your email address will not be published. Required fields are marked *