ਅੱਤਵਾਦੀਆਂ ਨਾਲ ਮੁਕਾਬਲੇ ‘ਚ ਫੌਜ ਦੇ ਇਕ ਅਧਿਕਾਰੀ ਸਮੇਤ 5 ਜਵਾਨ ਸ਼ਹੀਦ

ਚੰਡੀਗੜ੍ਹ ਨੈਸ਼ਨਲ ਪੰਜਾਬ


ਸ਼੍ਰੀਨਗਰ, 16 ਜੁਲਾਈ, ਬੋਲੇ ਪੰਜਾਬ ਬਿਊਰੋ :


ਡੋਡਾ ਜ਼ਿਲੇ ਦੇ ਦੇਸਾ ਜੰਗਲੀ ਖੇਤਰ ‘ਚ ਸੋਮਵਾਰ ਨੂੰ ਅੱਤਵਾਦੀਆਂ ਨਾਲ ਹੋਏ ਮੁਕਾਬਲੇ ‘ਚ ਫੌਜ ਦੇ ਇਕ ਅਧਿਕਾਰੀ ਸਮੇਤ 5 ਸੁਰੱਖਿਆ ਕਰਮਚਾਰੀ ਜ਼ਖਮੀ ਹੋ ਗਏ
ਸਨ। ਜ਼ਖਮੀਆਂ ਦੀ ਹਾਲਤ ਗੰਭੀਰ ਬਣੀ ਹੋਈ ਸੀ ਅਤੇ ਉਨ੍ਹਾਂ ਨੇ ਹਸਪਤਾਲ ‘ਚ ਇਲਾਜ ਦੌਰਾਨ ਦਮ ਤੋੜ ਦਿੱਤਾ। ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਲਿਆ ਹੈ। ਘਟਨਾ ਵਾਲੀ ਥਾਂ ‘ਤੇ ਵਾਧੂ ਸੁਰੱਖਿਆ ਬਲ ਭੇਜੇ ਗਏ ਹਨ।
ਅਧਿਕਾਰੀਆਂ ਨੇ ਦੱਸਿਆ ਕਿ ਇਹ ਮੁਕਾਬਲਾ ਉਦੋਂ ਸ਼ੁਰੂ ਹੋਇਆ ਜਦੋਂ ਰਾਸ਼ਟਰੀ ਰਾਈਫਲਜ਼ ਅਤੇ ਜੰਮੂ-ਕਸ਼ਮੀਰ ਪੁਲਿਸ ਦੇ ਵਿਸ਼ੇਸ਼ ਆਪ੍ਰੇਸ਼ਨ ਗਰੁੱਪ ਦੇ ਜਵਾਨਾਂ ਨੇ ਦੇਸਾ ਜੰਗਲੀ ਖੇਤਰ ਦੇ ਧਾਰੀ ਗੋਟੇ ਉਰਰਬਾਗੀ ਵਿੱਚ ਸ਼ਾਮ ਕਰੀਬ 7.45 ਵਜੇ ਇੱਕ ਸੰਯੁਕਤ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।