ਇਸ ਵਾਰ ਲੋਕ ਸਭਾ ਚੋਣਾਂ ਵਿਚ ਹਰਸਿਮਰਤ ਕੌਰ ਬਾਦਲ ਨੇ ਖ਼ਰਚੇ ਸਭ ਤੋਂ ਜ਼ਿਆਦਾ ਪੈਸੇ, ਚਰਨਜੀਤ ਚੰਨੀ ਰਹੇ ਦੂਜੇ ਨੰਬਰ ਉੱਤੇ

ਚੰਡੀਗੜ੍ਹ ਪੰਜਾਬ


ਚੰਡੀਗੜ੍ਹ, 16 ਜੁਲਾਈ, ਬੋਲੇ ਪੰਜਾਬ ਬਿਊਰੋ :


ਇਸ ਵਾਰ ਲੋਕ ਸਭਾ ਚੋਣਾਂ ਵਿਚ ਉਮੀਦਵਾਰਾਂ ਨੇ ਕਾਫੀ ਪੈਸਾ ਖਰਚ ਕੀਤਾ ਹੈ।13 ਵਿੱਚੋਂ 11 ਜੇਤੂ ਉਮੀਦਵਾਰਾਂ ਨੇ 50 ਲੱਖ ਰੁਪਏ ਤੋਂ ਵੱਧ ਦੀ ਰਕਮ ਖਰਚ ਕੀਤੀ ਹੈ। ਚੋਣਾਂ ‘ਚ ਪੈਸਾ ਖਰਚ ਕਰਨ ਵਾਲਿਆਂ ‘ਚ ਅਕਾਲੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਦਾ ਨਾਂ ਸਭ ਤੋਂ ਉੱਪਰ ਹੈ। ਉਹ ਸ਼੍ਰੋਮਣੀ ਅਕਾਲੀ ਦਲ ਦੀ ਇਕਲੌਤੀ ਉਮੀਦਵਾਰ ਸੀ ਜੋ ਲੋਕ ਸਭਾ ਚੋਣਾਂ ’ਚ ਅਕਾਲੀ ਦਲ ਤੋਂ ਜਿੱਤਣ ਵਿਚ ਕਾਮਯਾਬ ਹੋਈ ਸੀ, ਜਦਕਿ ਪਾਰਟੀ ਦੇ ਬਾਕੀ ਉਮੀਦਵਾਰਾਂ ਨੂੰ ਹਾਰ ਦਾ ਮੂੰਹ ਦੇਖਣਾ ਪਿਆ ਸੀ।
ਇਸ ਚੋਣ ਵਿਚ ਹਰਸਿਮਰਤ ਨੇ ਸਭ ਤੋਂ ਵੱਧ 93.24 ਲੱਖ ਰੁਪਏ ਖਰਚ ਕੀਤੇ ਹਨ। ਉਨ੍ਹਾਂ ਤੋਂ ਬਾਅਦ ਜਲੰਧਰ ਤੋਂ ਜਿੱਤੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦਾ ਨਾਂ ਹੈ। ਚੰਨੀ ਨੇ ਇੰਨ੍ਹਾਂ ਚੋਣਾਂ ‘ਚ 85.12 ਲੱਖ ਰੁਪਏ ਖਰਚ ਕੀਤੇ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।