ਫ਼ਰੀਦਕੋਟ, 16 ਜੁਲਾਈ, ਬੋਲੇ ਪੰਜਾਬ ਬਿਊਰੋ :
ਈਡੀ ਵਲੋਂ ਸਵੇਰੇ 6 ਵਜੇ ਕਾਰੋਬਾਰੀ ਦੀਪ ਮਲਹੋਤਰਾ ਦੀ ਫ਼ਰੀਦਕੋਟ ਰਿਹਾਇਸ਼ ਸਮੇਤ ਵੱਖ-ਵੱਖ ਥਾਵਾਂ ’ਤੇ ਰੇਡ ਕੀਤੀ ਗਈ ਹੈ। ਈ.ਡੀ. ਦੀ ਟੀਮ ਵੱਲੋਂ ਵੱਖ-ਵੱਖ ਥਾਂਈਂ ਜਾਂਚ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਦੀਪ ਮਲਹੋਤਰਾ ਸ਼ਰਾਬ ਦੇ ਵੱਡੇ ਕਾਰੋਬਾਰੀ ਹਨ।ਉਹ ਫਰੀਦਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਐਮਐਲਏ ਵੀ ਰਹਿ ਚੁੱਕੇ ਹਨ।